ਸੰਗਰੂਰ, 21 ਮਈ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਸੀਨਅਰ ਆਗੂ ਮਿੱਠੂ ਸਿੰਘ ਡੈਲੀਗੇਟ ਦੇ ਚਲਾਣੇ `ਤੇ ਵਿਧਾਇਕ ਪਰਮਿੰਦਰ ਸਿੰਘ
ਢੀਂਡਸਾ ਨੇ ਉਨ੍ਹਾਂ ਦੇ ਗ੍ਰਹਿ ਪੱਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸਵ. ਮਿੱਠੂ ਸਿੰਘ ਅਜਿਹੇ ਧੜੱਲੇਦਾਰ ਆਗੂ ਸਨ, ਜਿੰਨ੍ਹਾਂ ਨੇ ਹਮੇਸ਼ਾਂ ਗ਼ਰੀਬਾਂ ਅਤੇ ਦੱਬੇ ਕੁਚਲੇ ਲੋਕਾਂ ਲਈ ਅਵਾਜ਼ ਉਠਾਈ ਹੈ।
ਇਸ ਸਮੇਂ ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ, ਸਾਬਕਾ ਨਗਰ ਕੌਂਸਲ ਪ੍ਰਧਾਨ ਜਗਦੇਵ ਸਿੰਘ ਸਿੱਧੂ, ਚਮਕੌਰ ਸਿੰਘ ਪੀ.ਏ, ਪ੍ਰਿੰ. ਹਰਪ੍ਰੀਤ ਸਿੰਘ ਸਿੱਧੂ, ਸੀਨੀਅਰ ਅਕਾਲੀ ਆਗੂ ਨੀਟੂ ਸ਼ਰਮਾ, ਸਰਪੰਚ ਜਗਦੇਵ ਸਿੰਘ ਬਹਿਣੀਵਾਲ, ਬੁੱਧ ਸਿੰਘ ਧਾਲੀਵਾਲ, ਸਰਪੰਚ ਕਾਲਾ ਭੁੱਲਰ, ਨੌਜਵਾਨ ਆਗੂ ਸੰਦੀਪ ਸਿੰਘ ਸਿੱਧੂ, ਜਥੇ. ਸੁਰਜੀਤ ਸਿੰਘ ਦੁੱਲਟ, ਬਾਰੂ ਰਾਮ ਲੰਬੂ, ਘੋਨਾ ਰਾਮ ਲੰਬੂ, ਬੀਰੂ ਸਿੱਧੂ ਅਤੇ ਭਗਵੰਤ ਸਿੰਘ ਵੀ ਹਾਜ਼ਰ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media