ਧੂਰੀ, 21 ਮਈ (ਪ੍ਰਵੀਨ ਗਰਗ) – ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਜਿਲ੍ਹਾ ਪੱਧਰੀ ਸੱਦੇ ‘ਤੇ ਪੰਜਾਬ ਸਰਕਾਰ ਵਲੋਂ ਧੂਰੀ ਵਿਖੇ ਇੱਕ ਰੋਸ ਰੈਲੀ ਕੱਢੀ ਗਈ।ਇਸ
ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਲਖਵਿੰਦਰ ਸਿੰਘ, ਜ਼ਿਲਾ ਪ੍ਰਧਾਨ ਜਸਪ੍ਰੀਤ ਕੌਰ ਜੱਸੂ ਅਤੇ ਜ਼ਿਲਾ ਮੀਤ ਪ੍ਰਧਾਨ ਸੁਖਦੀਪ ਹਥਨ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦਾ ਬਹਾਨਾ ਬਣਾ ਕੇ ਸੂਬਾ ਸਰਕਾਰ ਨੇ ਸਕੂਲ, ਕਾਲਜ ਬੰਦ ਕਰਨ ਦਾ ਨਾਦਰਸ਼ਾਹੀ ਫੁਰਮਾਣ ਜਾਰੀ ਕੀਤਾ ਹੈ ਅਤੇ ਪ੍ਰਾਈਵੇਟ ਸਕੂਲਾਂ ਨੇ ਫੀਸਾਂ ਭਰਵਾ ਕੇ ਸਕੂਲ ਬੰਦ ਕਰ ਦਿੱਤੇ ਹਨ।ਉਹਨਾਂ ਕਿਹਾ ਕਿ ਪਿਛਲੇ ਸਾਲ ਵੀ ਵਿਦਿਅਕ ਸੰਸਥਾਵਾਂ ਦੇ ਬੰਦ ਰਹਿਣ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਕਾਫੀ ਨੁਕਸਾਨ ਹੋਇਆ ਹੈ।
ਆਗੂਆਂ ਨੇ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਟਰਾਂਸਪੋਰਟ, ਦੁਕਾਨਾਂ ਤੇ ਠੇਕੇ ਸਭ ਕੁੱਝ ਖੁੱਲੇ ਹਨ, ਪਰ ਵਿੱਦਿਅਕ ਸੰਸਥਾਵਾਂ ਹੀ ਬੰਦ ਹਨ? ਸਰਕਾਰ ਵਲੋਂ ਜਦ ਚੋਣ ਰੈਲੀਆਂ ਕੀਤੀਆਂ ਜਾਂਦੀਆਂ ਹਨ ਉਸ ਵੇਲੇ ਕੋਰੋਨਾ ਕਿਉਂ ਨਹੀਂ ਹੁੰਦਾ।ਸਰਕਾਰ ਨੇ ਆਨਲਾਈਨ ਸਿਸਟਮ ਦੇ ਜ਼ਰੀਏ ਵਿਦਿਆਰਥੀਆਂ ਲਈ ਪੜਾਈ ਦੇ ਹੁਕਮ ਜਾਰੀ ਕੀਤੇ, ਪਰ ਇਹ ਸਿਸਟਮ ਵੀ ਫੇਲ੍ਹ ਹੋ ਚੁੱਕਾ ਹੈ।ਉਹਨਾਂ ਕਿਹਾ ਕਿ ਜੇ ਸਰਕਾਰ ਦਾ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਤੀ ਇਹੋ ਰਵੱਈਆ ਰਿਹਾ ਤਾਂ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।ਆਉਣ ਵਾਲੀ 24 ਮਈ ਨੂੰ ਡੀ.ਪੀ.ਆਈ (ਕਾਲਜਿਜ਼) ਦਫ਼ਤਰ ਮੋਹਾਲੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਧਰਮਪ੍ਰੀਤ ਸਿੰਘ, ਹਰਮਨ ਕੌਰ ਘਨੌਰੀ, ਮਨਦੀਪ ਕੌਰ, ਸਿਮਰਨਜੀਤ ਕੌਰ, ਜੋਤੀ ਕੌਰ, ਦੀਪ ਕੌਰ, ਦਵਿੰਦਰ ਸਿੰਘ, ਸਤਨਾਮ ਸੱਤਾ, ਕੁਲਵਿੰਦਰ ਸਿੰਘ ਅਤੇ ਹਰਮਨ ਸਿੰਘ ਆਦਿ ਸ਼ਾਮਿਲ ਸਨ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media