Friday, March 6, 2026

ਕੋਵਿਡ ਮਰੀਜ਼ਾਂ ਤੋ ਵਾਧੂ ਵਸੂਲੀ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ -ਡੀ.ਸੀ

104 ਹੈਲਪਲਾਈਨ ਤੇ ਡੀ.ਸੀ ਦਫਤਰ ਵਿਖੇ ਦਰਜ਼ ਕਰਵਾਈ ਸਕਦੀ ਹੈ ਸ਼ਿਕਾਇਤ

ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ) – ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕੋਵਿਡ-19 ਮਰੀਜ਼ਾਂ ਦੇ ਇਲਾਜ਼ ਲਈ ਵਾਧੂ ਖਰਚਾ ਵਸੂਲਣ ਵਾਲੇ ਹਸਪਤਾਲਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
                        ਡਿਪਟੀ ਕਮਿਸਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਜੇਕਰ ਕੋਈ ਹਸਪਤਾਲ ਜਾਂ ਡਾਕਟਰ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦਾ ਸੋਸ਼ਣ ਕਰਦਾ ਹੈ ਤਾਂ ਜਿਲ੍ਹਾ ਪ੍ਰਸਾਸ਼ਨ ਐਪੀਡੈਮਿਕ ਡਿਸੀਜ਼ ਐਕਟ ਤਹਿਤ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰੇਗਾ।ਸਰਕਾਰ ਕੋਲ ਅਜਿਹੇ ਹਸਪਤਾਲਾਂ ਨੂੰ ਬੰਦ ਕਰਨ ਜਾਂ ਅਪਣੇ ਕੰਟਰੋਲ ਹੇਠ ਲੈਣ ਦਾ ਅਧਿਕਾਰ ਹੈ।
                      ਉਨ੍ਹਾਂ ਕਿਹਾ ਕਿ ਅਜਿਹੀਆਂ ਸਕਿਾਇਤਾਂ ਮਿਲ ਰਹੀਆਂ ਹਨ ਜਿਨ੍ਹਾਂ ਵਿੱਚ ਪ੍ਰਾਈਵੇਟ ਹਸਪਤਾਲ ਸਰਕਾਰ ਵੱਲੋਂ ਨਿਰਧਾਰਤ ਕੀਤੇ ਰੇਟਾਂ ਤੋਂ ਵੱਧ ਕੇ ਚਾਰਜ਼ ਲੈ ਕੇ ਮਰੀਜਾਂ ਨੂੰ ਠੱਗ ਰਹੇ ਹਨ।ਜੇਕਰ ਕੋਈ ਹਸਪਤਾਲ ਅਜਿਹਾ ਕਰਦਾ ਪਾਇਆ ਗਿਆ ਤਾਂ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
                      ਉਨ੍ਹਾਂ ਕਿਹਾ ਕਿ ਸਾਡੇ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੇ ਇਸ ਮੁਸ਼ਕਲ ਸਮੇਂ ਦੌਰਾਨ ਤਨਦੇਹੀ ਨਾਲ ਲੋਕਾਂ ਦੀ ਸੇਵਾ ਕੀਤੀ ਹੈ।ਪਰ ਸਿਸਟਮ ਵਿੱਚ ਕੁੱਝ ਅਜਿਹੇ ਵਿਅਕਤੀ ਵੀ ਹਨ, ਜੋ ਸਥਿਤੀ ਦਾ ਅਣਉਚਿਤ ਫਾਇਦਾ ਉਠਾ ਕੇ ਲੋਕਾਂ ਨੂੰ ਧੋਖਾ ਦੇ ਰਹੇ ਹਨ।ਉਨ੍ਹਾਂ ਅਜਿਹੇ ਅਨਸਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਆਪਣੀ ਹਰਕਤਾਂ ਤੋਂ ਤੁਰੰਤ ਬਾਜ਼ ਆ ਜਾਣ ਨਹੀਂ ਤਾਂ ਸਖਤ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।
                       ਉਨ੍ਹਾਂ ਦੱਸਿਆ ਕਿ ਸੂਬਾ ਅਤੇ ਜਿਲ੍ਹਾ ਪੱਧਰੀ ਕਮੇਟੀ ਜਲਦ ਹੀ ਪ੍ਰਾਈਵੇਟ ਹਸਪਤਾਲਾਂ ਵਲੋਂ ਕਰਵਾਏ ਗਏ ਕੋਵਿਡ-19 ਮਰੀਜਾਂ ਦੇ ਇਲਾਜ਼ ਦਾ ਵਿਸਥਾਰਤ ਆਡਿਟ ਕਰੇਗੀ।ਇਸ ਸਬੰਧੀ ਸ਼ਿਕਾਇਤ ਸਿਹਤ ਵਿਭਾਗ ਦੇ 104 ਹੈਲਪਲਾਈਨ ਨੰਬਰ ‘ਤੇ ਅਤੇ ਡਿਪਟੀ ਕਮਿਸਨਰ ਦੇ ਦਫਤਰ ਵਿਖੇ ਦਰਜ ਕਰਵਾਈ ਜਾ ਸਕਦੀ ਹੈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …