Friday, March 6, 2026

ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਕਰਨ ਦੀ ਮਿਤੀ ‘ਚ ਲਗਾਤਾਰ ਅੱਠਵੀਂ ਵਾਰ ਵਾਧੇ ਦੀ ਪੁਰਜ਼ੋਰ ਨਿਖੇਧੀ

ਆਨਲਾਈਨ ਬਦਲੀਆਂ ਕਰਨ ਦੇ ਦਾਅਵੇ ਫੋਕੇ ਸਾਬਤ ਹੋਣ `ਤੇ ਖਫਾ ਹੋਏ ਅਧਿਆਪਕ

ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ) – ਸਿੱਖਿਆ ਵਿਭਾਗ ਪੰਜਾਬ ਵਲੋਂ ਪ੍ਰਾਇਮਰੀ ਅਧਿਆਪਕਾਂ ਦੀ ਬਦਲੀ ਲਾਗੂ ਹੋਣ ਦੀ ਮਿਤੀ ਨੂੰ ਲਗਾਤਾਰ ਅੱਠਵੀਂ ਵਾਰ ਅੱਗੇ ਪਾ ਕੇ ਹੁਣ 25 ਮਈ ਕਰਨ ਸਦਕਾ ਹਜਾਰਾਂ ਆਨਲਾਈਨ ਬਦਲੀਆਂ ਕਰਨ ਦੇ ਸਰਕਾਰੀ ਦਾਅਵੇ ਫੋਕੇ ਸਾਬਤ ਹੋ ਰਹੇ ਹਨ।ਉਧਰ ਡੈਮੋਕਰੈਟਿਕ ਟੀਚਰਜ਼ ਫਰੰਟ (ਡੀ.ਟੀ.ਐਫ) ਪੰਜਾਬ ਨੇ ਸਿੱਖਿਆ ਵਿਭਾਗ ਵਲੋਂ ਹਰ ਹਫਤੇ ਬਦਲੀਆਂ ਲਾਗੂ ਹੋਣ ਦੀ ਮਿਤੀ ਤੋਂ ਇੱਕ ਦਿਨ ਪਹਿਲਾਂ ਪੱਤਰ ਜਾਰੀ ਕਰਦਿਆਂ ਅੱਗੇ ਪਾਉਣ ਦਾ ਵਿਭਾਗੀ ਤਮਾਸ਼ਾ ਬੰਦ ਕਰਕੇ ਬਦਲੀਆਂ ਨੂੰ ਤੁਰੰਤ ਲਾਗੂ ਕਰਨ ਅਤੇ ਮੌਜ਼ੂਦਾ 2364 ਪ੍ਰਾਇਮਰੀ ਅਸਾਮੀਆਂ ਦੀ ਭਰਤੀ ਨੂੰ ਜਲਦ ਪੂਰਾ ਕਰਦਿਆਂ ਹਜ਼ਾਰਾਂ ਦੀ ਗਿਣਤੀ ਵਿੱਚ ਖਾਲੀ ਹੋਰਨਾਂ ਅਸਾਮੀਆਂ ਲਈ ਵੀ ਫੌਰੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੀ ਮੰਗ ਕੀਤੀ ਹੈ।
                    ਡੀ.ਟੀ.ਐਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਸੈਸ਼ਨ 2020-21 ਦੀ ਬਦਲੀ ਪ੍ਰਕਿਰਿਆ ਤਹਿਤ ਆਨਲਾਈਨ ਕੀਤੀਆਂ ਬਦਲੀਆਂ ਨੂੰ ਲਾਗੂ ਕਰਨ ਦੀ ਮਿਤੀ ਲਗਾਤਾਰ ਅੱਗੇ ਪਾਉਣਾ ਸਿੱਧ ਕਰਦਾ ਹੈ ਕਿ ਵਿਭਾਗ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਕਰਨ ਪ੍ਰਤੀ ਜ਼ਰਾ ਜਿਨ੍ਹਾਂ ਵੀ ਸੁਹਿਰਦ ਨਹੀਂ ਹੈ।
                      ਆਗੂਆਂ ਨੇ ਦੱਸਿਆ ਕਿ ਸਾਲ 2020 ਦੇ ਸ਼ੁਰੂ ਵਿੱਚ ਲਾਗੂ ਕਰਨੀ ਬਣਦੀ ਬਦਲੀ ਪ੍ਰਕਿਰਿਆ ਨੂੰ ਕਈ ਮਹੀਨੇ ਲਟਕਾਉਣ ਤੋਂ ਬਾਅਦ ਜਦੋਂ ਹੁਣ ਕੁੱਝ ਅਧਿਆਪਕ ਬਦਲੀ ਕਰਵਾਉਣ ਵਿੱਚ ਕਾਮਯਾਬ ਹੋਏ ਹਨ ਤਾਂ ਵਿਭਾਗ ਵਲੋਂ ਇਹਨਾਂ ਨੂੰ ਲਾਗੂ ਕਰਨ ਤੋਂ ਲਗਾਤਾਰ ਹੱਥ ਪਿੱਛੇ ਖਿੱਚਿਆ ਜਾ ਰਿਹਾ ਹੈ।ਲਖਵਿੰਦਰ ਸਿੰਘ ਗਿੱਲ, ਗੁਰਵਿੰਦਰ ਸਿੰਘ ਖਹਿਰਾ, ਚਰਨਜੀਤ ਸਿੰਘ ਰਾਜਧਾਨ ਨੇ ਇਨ੍ਹਾਂ ਬਦਲੀਆਂ `ਤੇ ਅਨੇਕਾਂ ਸ਼ਰਤਾਂ ਲਾਈਆਂ ਗਈਆਂ ਹਨ।ਸਰਕਾਰ ਦੀ ਨਾਲਾਇਕੀ ਕਾਰਣ ਸਰਕਾਰੀ ਸਕੂਲਾਂ ਵਿੱਚ ਵੱਡੀ ਗਿਣਤੀ `ਚ ਸਟਾਫ਼ ਦੀ ਘਾਟ ਹੈ।ਕਿਉਂਕਿ ਮੌਜ਼ੂਦਾ ਸਰਕਾਰ ਵਲੋਂ ਆਪਣੇ ਚਾਰ ਸਾਲਾਂ ਦੇ ਕਾਰਜ਼ਕਾਲ ਦੌਰਾਨ ਪ੍ਰਾਇਮਰੀ ਵਿਭਾਗ ਵਿੱਚ ਕੋਈ ਨਵੀ ਭਰਤੀ ਨੇਪਰੇ ਨਹੀਂ ਚਾੜ੍ਹੀ ਹੈ।
                        ਇਥੇ ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਵਲੋਂ 24 ਮਾਰਚ ਨੂੰ ਪਹਿਲੇ ਗੇੜ ਅਤੇ 9 ਅਪ੍ਰੈਲ ਨੂੰ ਦੂਜੇ ਗੇੜ ਦੀਆਂ ਬਦਲੀਆਂ ਕੀਤੀਆਂ ਗਈਆਂ, ਜਿਸ ਵਿੱਚ 4000 ਤੋਂ ਵਧੇਰੇ ਪ੍ਰਾਇਮਰੀ ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਕੀਤੀਆਂ ਗਈਆਂ ਹਨ।ਪ੍ਰੰਤੂ ਇਨ੍ਹਾਂ ਬਦਲੀਆਂ ਨੂੰ ਲਾਗੂ ਕਰਨ ਲਈ 10 ਅਪ੍ਰੈਲ, 15 ਅਪ੍ਰੈਲ, 21 ਅਪ੍ਰੈਲ, 28 ਅਪ੍ਰੈਲ, 4 ਮਈ, 11 ਮਈ ਅਤੇ 18 ਮਈ ਅਤੇ ਸਿੱਖਿਆ ਵਿਭਾਗ ਵਲੋਂ ਅੱਜ ਪੱਤਰ ਜਾਰੀ ਕਰਦਿਆਂ ਪ੍ਰਾਇਮਰੀ ਵਰਗ ਦੇ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਹੋਣ ਦੀ ਮਿਤੀ 25 ਮਈ ਕਰ ਦਿੱਤੀ ਗਈ ਹੈ, ਜਿਸ ਕਾਰਨ ਪ੍ਰਾਇਮਰੀ ਅਧਿਆਪਕਾਂ ਵਿੱਚ ਘੋਰ ਨਿਰਾਸ਼ਾ ਪਾਈ ਜਾ ਰਹੀ ਹੈ।
ਡੀ.ਟੀ.ਐਫ ਆਗੂਆਂ ਹਰਜਾਪ ਸਿੰਘ ਬੱਲ, ਗੁਰਦੇਵ ਸਿੰਘ, ਰਾਜੇਸ਼ ਕੁਮਾਰ ਪਰਾਸ਼ਰ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਤੋਂ ਇਨਾਂ ਬਦਲੀਆਂ ਨੂੰ ਬਿਨਾਂ ਸ਼ਰਤ ਤੁਰੰਤ ਲਾਗੂ ਕਰਨ ਅਤੇ ਬਦਲੀਆਂ ਦਾ ਤੀਜ਼ਾ ਰਾਉਂਡ ਵੀ ਸ਼ੁਰੂ ਕਰਨ ਦੀ ਮੰਗ ਕੀਤੀ।
                   ਇਸ ਮੌਕੇ ਜਰਮਨਜੀਤ ਸਿੰਘ, ਡਾ. ਗੁਰਦਿਆਲ ਸਿੰਘ, ਵਿਪਨ ਰਿਖੀ, ਪਰਮਿੰਦਰ ਰਾਜਾਸਾਂਸੀ, ਕਿਰਨਦੀਪ ਸਿੰਘ, ਨਰਿੰਦਰ ਸਿੰਘ ਮੱਲੀਆਂ, ਦਿਲਬਾਗ ਸਿੰਘ, ਸੁਖਦੇਵ ਸਿੰਘ, ਅਮਰਜੀਤ ਸਿੰਘ ਭੱਲਾ, ਬਖਸ਼ੀਸ਼ ਸਿੰਘ ਬੱਲ, ਪਵਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਕੇਵਲ ਸਿੰਘ, ਅਮਰਜੀਤ ਸਿੰਘ ਵੇਰਕਾ, ਵਿਸ਼ਾਲ ਚੌਹਾਨ, ਵਿਕਾਸ ਚੌਹਾਨ, ਵਿਸ਼ਾਲ ਕਪੂਰ, ਸਲਵਿੰਦਰ ਸਿੰਘ, ਕੁਲਦੀਪ ਤੋਲਾਨੰਗਲ, ਦੀਪਕ, ਰਾਜਵਿੰਦਰ ਸਿੰਘ ਚਿਮਨੀ, ਦਿਲਬਾਗ ਸਿੰਘ, ਚਰਨਜੀਤ ਸਿੰਘ ਵਿਛੋਆ, ਭੁਪਿੰਦਰ ਸਿੰਘ ਆਦਿ ਹਾਜ਼ਰ ਰਹੇ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …