Saturday, March 7, 2026

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਰਕਾਰੀ ਸਕੂਲ ਕਾਤਰੋ ਵਿਖੇ ਵਿੱਦਿਅਕ ਮੁਕਾਬਲੇ

ਸਵੀਨਾ ਬੀਬੀ ਨੇ ਪਹਿਲਾ, ਸਨਦੀਪ ਕੌਰ ਨੇ ਦੂਜਾ ਤੇ ਜਸ਼ਨਦੀਪ ਕੌਰ ਦਾ ਤੀਜਾ ਸਥਾਨ

ਸੰਗਰੂਰ, 22 ਮਈ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਆਨਲਾਈਨ ਵਿੱਦਿਅਕ ਮੁਕਾਬਲੇ ਵਿਦਿਆਰਥੀ ਵਰਗ ਲਈ ਕਾਫੀ ਲਾਹੇਬੰਦ ਸਾਬਿਤ ਹੋਣਗੇ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਮਲਕੀਤ ਸਿੰਘ ਖੋਸਾ ਨੇ ਕੀਤਾ।
                     ਮਲਕੀਤ ਸਿੰਘ ਨੇ ਕਿਹਾ ਕਿ ਜਿਲ੍ਹਾ ਕੋਆਰਡੀਨੇਟਰ ਸਭਿਆਚਾਰਕ ਗਤੀਵਿਧੀਆਂ ਕਿਰਨ ਬਾਲਾ ਦੀ ਦੇਖ-ਰੇਖ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਤਰੋਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ’ਤੇ ਅਧਾਰਿਤ ਵਿਦਿਆਰਥੀਆਂ ਦੇ ਆਨਲਾਈਨ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ।
ਇਨ੍ਹਾਂ ਮੁਕਾਬਲਿਆਂ ਵਿਚ ਪਹਿਲਾ ਸਥਾਨ ਸਵੀਨਾ ਬੀਬੀ, ਦੂਜਾ ਸਥਾਨ ਸਨਦੀਪ ਕੌਰ ਅਤੇ ਤੀਸਰਾ ਸਥਾਨ ਜਸ਼ਨਦੀਪ ਕੌਰ ਨੇ ਪ੍ਰਾਪਤ ਕੀਤਾ।ਪ੍ਰਿੰਸੀਪਲ ਨਵਨੀਤ ਬਾਂਸਲ ਨੇ ਕਿਹਾ ਕਿ ਬਲਾਕ ਸੱਭਿਆਚਾਰਕ ਗਤੀਵਿਧੀ ਇੰਚਾਰਜ਼ ਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ।
                          ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਰਮਾ ਨੇ ਕਿਹਾ ਕਿ ਗੁਰੁ ਸਾਹਿਬ ਜੀ ਦੇ ਜੀਵਨ ਤੋਂ ਅਸੀਂ ਬਹੁਤ ਕੁੱਝ ਸਿੱਖ ਸਕਦੇ ਹਾਂ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …