ਨਵਾਂਸ਼ਹਿਰ, 22 ਮਈ (ਪੰਜਾਬ ਪੋਸਟ ਬਿਊਰੋ) – ਐਸ.ਡੀ.ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੀਆਂ ਹਦਾਇਤਾਂ ’ਤੇ ਨਵਾਂਸ਼ਹਿਰ ਮਾਰਕੀਟ ਕਮੇਟੀ ਵੱਲੋਂ
ਸਿਹਤ ਵਿਭਾਗ ਦੀ ਟੀਮ ਰਾਹੀਂ ਸਬਜ਼ੀ ਮੰਡੀ ਨਵਾਂਸ਼ਹਿਰ ਵਿਚ ਕੋਵਿਡ ਸੈਂਪਲਿੰਗ ਕਰਵਾਈ ਗਈ। ਇਸ ਮੌਕੇ ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਸਕੱਤਰ ਪਰਮਜੀਤ ਸਿੰਘ ਵੱਲੋਂ ਸਬਜ਼ੀ ਮੰਡੀ ਦੇ ਸਮੂਹ ਆੜ੍ਹਤੀਆ ਭਾਈਚਾਰੇ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਗਈ ਕਿ ਮੰਡੀ ਵਿਚ ਮਾਸਕ ਤੋਂ ਬਗੈਰ ਕਿਸੇ ਵੀ ਵਿਅਕਤੀ ਦੀ ਐਂਟਰੀ ਨਾ ਹੋਣ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਹਰੇਕ ਹਾੜ੍ਹਤੀਆ ਆਪਣੀ ਲੇਬਰ ਵਾਸਤੇ ਮਾਸਕ ਅਤੇ ਸੈਨੇਟਾਈਜ਼ਰ ਦਾ ਪ੍ਰਬੰਧ ਅਤੇ ਮੰਡੀ ਵਿਚ ਕੋਵਿਡ-19 ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰੇਗਾ।ਮਾਰਕੀਟ ਕਮੇਟੀ ਵੱਲੋਂ ਮੁੱਖ ਐਂਟਰੀ ਗੇਟ ’ਤੇ ਆਮ ਪਬਲਿਕ ਦੇ ਹੱਥ ਧੋਣ ਲਈ ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ।ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਮੰਡੀ ਵਿੱਚ ਪ੍ਰਚੂਨ ਖ਼ਰੀਦ-ਵੇਚ ’ਤੇ ਅਗਲੇ ਹੁਕਮਾਂ ਤੱਕ ਪਾਬੰਦੀ ਰਹੇਗੀ।ਉਨ੍ਹਾਂ ਇਸ ਔਖੀ ਘੜੀ ਵਿਚ ਆੜ੍ਹਤੀਆਂ ਨੂੰ ਸਰਕਾਰ ਤੇ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਕੀਤੀ।ਉਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਸਬਜ਼ੀ ਮੰਡੀ ਨਵਾਂਸ਼ਹਿਰ ਵਿਖੇ ਸਿਰਫ ਥੋਕ ਦਾ ਕੰਮ ਹੀ ਹੋਵੇਗਾ ਅਤੇ ਪ੍ਰਚੂਨ ਦਾ ਸਾਮਾਨ ਦੀ ਰੇਹੜੀ ਵਾਲਿਆਂ ਤੋਂ ਆਪਣੇ-ਆਪਣੇ ਮੁਹੱਲਿਆਂ ਵਿੱਚ ਹੀ ਖ਼ਰੀਦ ਕੀਤੀ ਜਾਵੇ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media