Friday, October 16, 2026

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਕਾਕੜਾ ਵਿਖੇ ਲੇਖ ਮੁਕਾਬਲਾ

ਸੰਗਰੂਰ, 22 ਮਈ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਜ਼ਿਲ੍ਹਾ ਪੱਧਰ ’ਤੇ ਸਕੂਲੀ ਵਿਦਿਆਰਥੀਆਂ ਦੇ ਚੱਲ ਰਹੇ ਆਨਲਾਈਨ ਲੇਖ ਮੁਕਾਬਲਿਆਂ ਲਈ ਵਿਦਿਆਰਥੀਆਂ ’ਚ ਕਾਫ਼ੀ ਉਤਸ਼ਾਹ ਹੈ।ਜ਼ਿਲ੍ਹਾ ਨੋਡਲ ਅਫ਼ਸਰ ਮੈਡਮ ਕਿਰਨ ਬਾਲਾ ਅਤੇ ਬਲਾਕ ਨੋਡਲ ਅਫ਼ਸਰ ਮੈਡਮ ਗੁਰਜੋਤ ਕੌਰ ਨੇ ਸਾਂਝੇ ਦੱਸਿਆ ਕਿ ਜ਼ਿਲ੍ਹੇ ਅੰਦਰ ਸਕੂਲੀ ਵਿਦਿਆਰਥੀਆਂ ਦੇ ਚਲ ਰਹੇ ਵਿੱਦਿਅਕ ਮੁਕਾਬਲਿਆਂ ਤਹਿਤ ਅੱਜ ਸਰਕਾਰੀ ਹਾਈ ਸਕੂਲ ਕਾਕੜਾ ਵਿਖੇ ਲੇਖ ਲਿਖਣ ਮੁਕਾਬਲੇ ਕਰਵਾਏ ਗਏ।ਉਨ੍ਹਾਂ ਦੱਸਿਆ ਕਿ ਇਹਨਾਂ ਵਿੱਦਿਅਕ ਮੁਕਾਬਲਿਆਂ ਦਾ ਮੰਤਵ ਵਿਦਿਆਰਥੀ ਵਰਗ ਨੂੰ ਸਾਡੇ ਗੁਰੂਆਂ, ਪੀਰਾਂ, ਪੈਗੰਬਰਾਂ ਵਲੋਂ ਦਿਖਾਏ ਮਾਰਗ ਦੇ ਚੱਲਣ ਅਤੇ ਦੂਜਿਆਂ ਨੂੰ ਇਮਾਨਦਾਰੀ ਅਤੇ ਸੱਚ ਦੇ ਰਾਹ ’ਤੇ ਤੁਰਨ ਲਈ ਪ੍ਰੇਰਿਤ ਕਰਨਾ ਹੈ।
                         ਸ੍ਰੀਮਤੀ ਕਿਰਨ ਬਾਲਾ ਨੇ ਦੱਸਿਆ ਕਿ ਸਬ ਡਵੀਜ਼ਨ ਭਵਾਨੀਗੜ੍ਹ ਦੇ ਪਿੰਡ ਕਾਕੜਾ ਦੇ ਸਰਕਾਰੀ ਸਕੂਲ ’ਚ ਹੋਏ ਲੇਖ ਮੁਕਾਬਲੇ ਦੌਰਾਨ ਅਕਵਿੰਦਰ ਕੌਰ ਅੱਠਵੀਂ ਜਮਾਤ ਨੇ ਪਹਿਲਾ, ਮਨਦੀਪ ਕੌਰ ਅੱਠਵੀਂ ਜਮਾਤ ਨੇ ਦੂਜਾ ਅਤੇ ਜ਼ਸ਼ਨਦੀਪ ਸਿੰਘ ਅੱਠਵੀਂ ਨੇ ਤੀਜ਼ਾ ਸਥਾਨ ਹਾਸਿਲ ਕੀਤਾ।
ਮੁਕਾਬਲੇ ਦੌਰਾਨ ਸਕੂਲ ਪ੍ਰਿੰਸੀਪਲ ਸ੍ਰੀਮਤੀ ਪਿੰਕੀ ਵਸਿਸ਼ਟ ਨੇ ਵੀ ਵਿਦਿਆਰਥੀਆਂ ਨਾਲ ਗੁਰੁ ਸਾਹਿਬ ਜੀ ਦੇ ਜੀਵਨ ਅਤੇ ਕੁਰਬਾਨੀਆਂ ਬਾਰੇ ਵਿਸਥਾਰਤ ਜਾਣਕਾਰੀ ਸਾਂਝੀ ਕੀਤੀ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …