ਅੰਮ੍ਰਿਤਸਰ, 22 ਮਈ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ
ਜੋਗਿੰਦਰ ਸਿੰਘ ਵੇਦਾਂਤੀ ਜੋ 15 ਮਈ ਨੂੰ ਅਕਾਲ ਚਾਲਣਾ ਕਰ ਗਏ ਸਨ।ਉਨਾਂ ਨਮਿਤ ਅਰਦਾਸ ਸਮਾਗਮ ਸੋਮਵਾਰ 24 ਮਈ ਨੂੰ ਸਥਾਨਕ ਤਰਨ ਤਾਰਨ ਰੋਡ ੇ ਸਥਿਤ ਗੁਰਦੁਆਰਾ ਸੰਗਰਾਣਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸਵੇਰੇ 11 ਤੋਂ 1 ਵਜੇ ਤੱਕ ਹੋਵੇਗਾ।
ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ 24 ਮਈ ਨੂੰ ਸਵੇਰ ਸਮੇਂ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਜਿਸ ਮਗਰੋਂ ਅਰਦਾਸ ਸਮਾਗਮ ਗੁਰਦੁਆਰਾ ਸੰਗਰਾਣਾ ਸਾਹਿਬ ਵਿਖੇ ਹੋਵੇਗਾ।ਉਨ੍ਹਾਂ ਦੱਸਿਆ ਕਿ ਅਰਦਾਸ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਜਥੇਦਾਰ ਵੇਦਾਂਤੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨਗੀਆਂ।
ਉਨ੍ਹਾਂ ਦੱਸਿਆ ਕਿ ਕੋਰੋਨਾ ਦੇ ਚੱਲਦਿਆਂ ਸਮਾਗਮ ਸੰਖੇਪ ਰੂਪ ਵਿਚ ਹੀ ਹੋਵੇਗਾ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media