ਧੂਰੀ, 22 ਮਈ (ਪ੍ਰਵੀਨ ਗਰਗ) – ਕੋੋਰੋਨਾ ਮਹਾਂਮਾਰੀ ਦੇ ਚਲਦਿਆਂ ਮਰੀਜ਼ਾਂ ਨੂੰ ਆ ਰਹੀ ਖੁਨ ਦੀ ਕਮੀ ਦੇ ਮੱਦੇਨਜ਼ਰ ਪੰਜਾਬ ਯੂਥ ਕਾਂਗਰਸ ਹਲਕਾ ਧੂਰੀ ਵੱਲੋਂ
ਬਿਰਧ ਆਸ਼ਰਮ ਨੇੜੇ ਮਹਾਂਵੀਰ ਮੰਦਰ ਧੂਰੀ ਵਿਖੇ ਜ਼ਿਲਾ੍ਹ ਯੂਥ ਕਾਂਗਰਸ ਪ੍ਰਧਾਨ ਗੋਬਿੰਦਰ ਸਿੰਘ ਖੰਗੂੜਾ ਦੀ ਅਗੁਵਾਈ ਵਿੱਚ ਇੱਕ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ ਕਰੀਬ 125 ਲੋਕਾਂ ਨੇ ਖੂਨਦਾਨ ਕੀਤਾ।
ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਅਤੇ ਨਗਰ ਕੌਂਸਲ ਧੂਰੀ ਦੇ ਸਾਬਕਾ ਪ੍ਰਧਾਨ ਸੰਦੀਪ ਤਾਇਲ ਜੌਲੀ ਨੇ ਕੀਤਾ।ਵਿਧਾਇਕ ਗੋਲਡੀ ਨੇ ਕਿਹਾ ਕਿ ਇਸ ਮਹਾਂਮਾਰੀ ਦੌਰਾਨ ਖੂਨਦਾਨ ਕੈਂਪਾਂ ਦਾ ਆਯੋਜਨ ਬਹੁਤ ਘੱਟ ਹੋ ਰਿਹਾ ਹੈ, ਕਿਉਂਕਿ ਲੋਕ ਇਸ ਮਹਾਂਮਾਰੀ ਦੇ ਚੱਲਦਿਆਂ ਖੂਨ ਦਾ ਦਾਨ ਕਰਨ ਤੋਂ ਵੀ ਘਬਰਾ ਰਹੇ ਹਨ, ਦੂਜੇ ਪਾਸੇ ਇਸ ਮਹਾਂਮਾਰੀ ਦੌਰਾਨ ਖੂਨਦਾਨ ਕਰਨਾ ਵੱਡਾ ਪੁੰਨ ਹੈ।ਕਿਉਂਕਿ ਪੁਰਾਣਾ ਖੂਨਦਾਨ ਕਰਨ ਨਾਲ ਨਵੇਂ ਖੂਨ ਦਾ ਬਣਨਾ ਇਸ ਮਹਾਂਮਾਰੀ ਤੋਂ ਬਚਾਅ ਵਿੱਚ ਸਹਾਈ ਹੁੰਦਾ ਹੈ।ਉਹਨਾਂ ਯੂਥ ਕਾਂਗਰਸ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਮਹਾਂਮਾਰੀ ਦੌਰਾਨ ਜਿੱਥੇ ਇਸ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਉਥੇ ਹੀ ਸਰਕਾਰ ਦੀਆਂ ਹਦਾਇਤਾਂ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ।
ਯੂਥ ਕਾਂਗਰਸ ਦੇ ਜ਼ਿਲਾ੍ਹ ਪ੍ਰਧਾਨ ਗੋਬਿੰਦਰ ਸਿੰਘ ਖੰਗੂੜਾ ਨੇ ਕਿਹਾ ਕਿ ਖੂਨਦਾਨ ਸਭ ਤੋਂ ਉੱਤਮ ਦਾਨ ਹੈ, ਜਿਸ ਨਾਲ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ।ਯੂਥ ਕਾਂਗਰਸ ਦੇ ਆਗੂਆਂ ਵਲੋਂ ਖੂਨ ਦਾਨੀਆਂ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ ਉਹਨਾਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ।ਕੈਂਪ ਦੇ ਆਯੋਜਨ ਵਿੱਚ ਮਿੱਠੂ ਲੱਡਾ, ਕਾਕਾ ਤੂਰ ਅਤੇ ਗੱਗੀ ਮਰਾਹੜ੍ਹ ਯੂਥ ਆਗੂਆਂ ਦਾ ਵਿਸ਼ੇਸ਼ ਯੋਗਦਾਨ ਰਿਹਾ।
ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਮੁਨੀਸ਼ ਗਰਗ, ਨਰਪਿੰਦਰ ਸਿੰਘ, ਰਾਜੀਵ ਚੌਧਰੀ, ਮੁਨੀਸ਼ ਕੁਮਾਰ ਰਿੰਕੂ, ਹਰਸਿਮਰਜੀਤ ਸ਼ਰਮਾ (ਬੱਗਾ), ਮੁਨੀਸ਼ ਵੈਦ, ਰਿੰਕੂ ਬਾਂਸਲ ਅਤੇ ਸੌਰਵ ਬਾਂਸਲ ਆਦਿ ਹਾਜ਼ਰ ਸਨ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media