Monday, December 23, 2024

ਨਕਸ਼ਾ ਪਾਸ ਕਰਨ ਮੌਕੇ ਲੱਗਦਾ ਵਿਕਾਸ ਚਾਰਜ਼ ਘਟਾਉਣ ਲਈ ਸੌਂਪਿਆ ਮੰਗ ਪੱਤਰ

ਨਵਾਂਸ਼ਹਿਰ, 23 ਮਈ (ਪੰਜਾਬ ਪੋਸਟ ਬਿਊਰੋ) – ਨਗਰ ਕੌਂਸਲ ਨਵਾਂਸ਼ਹਿਰ ਦੇ ਕੌਂਸਲਰਾਂ ਵੱਲੋਂ ਅੱਜ ਨਗਰ ਕੌਂਸਲ ਦੇ ਪ੍ਰਧਾਨ ਸਚਿਨ ਦੀਵਾਨ ਨੂੰ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸ਼ਹਿਰ ਵਾਸੀਆਂ ਨੂੰ ਰਾਹਤ ਦੇਣ ਲਈ ਨਵੀਂ ਬਿਲਡਿੰਗ ਦਾ ਨਕਸ਼ਾ ਪਾਸ ਕਰਨ ਮੌਕੇ ਲਗਦੇ ਵਿਕਾਸ ਚਾਰਜ ਨੂੰ ਘੱਟ ਕਰਨ ਸਬੰਧੀ ਮੰਗ ਪੱਤਰ ਦਿੱਤਾ ਗਿਆ।ਕੌਂਸਲਰਾਂ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਕਾਰਨ ਸ਼ਹਿਰ ਵਾਸੀਆਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਸ ਔਖੀ ਘੜੀ ਵਿਚ ਨਕਸ਼ਾ ਪਾਸ ਕਰਨ ਦੀ ਫੀਸ ਘਟਾ ਕੇ ਉਨ੍ਹਾਂ ’ਤੇ ਪੈ ਰਹੇ ਬੋਝ ਨੂੰ ਘਟਾਇਆ ਜਾ ਸਕਦਾ ਹੈ।
                   ਪ੍ਰਧਾਨ ਸਚਿਨ ਦੀਵਾਨ ਨੇ ਵਿਸ਼ਵਾਸ ਦਿਵਾਇਆ ਕਿ ਜਲਦ ਹੀ ਇਸ ਸਬੰਧੀ ਕਾਰਵਾਈ ਨੂੰ ਅੰਜ਼ਾਮ ਦੇ ਕੇ ਆਮ ਜਨਤਾ ਨੂੰ ਰਾਹਤ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਹਰੇਕ ਸੰਭਵ ਉਪਰਾਲਾ ਕੀਤਾ ਜਾਵੇਗਾ ਅਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ।
                ਇਸ ਮੌਕੇ ਕੌਂਸਲਰ ਪ੍ਰਿਥਵੀ ਚੰਦ, ਕੁਲਵੰਤ ਕੌਰ, ਚੇਤ ਰਾਮ ਰਤਨ, ਜਸਵੀਰ ਕੌਰ, ਬਲਵਿੰਦਰ ਭੁੰਬਲਾ, ਪਰਵੀਨ ਭਾਟੀਆ, ਪਰਮਜੀਤ ਕੌਰ ਤੇ ਹਨੀ ਚੋਪੜਾ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …