Saturday, September 19, 2026

ਵਿਧਾਇਕ ਅੰਗਦ ਸਿੰਘ ਨੇ ਸੰਭਾਵੀ ਹੜ੍ਹਾਂ ਦੀ ਰੋਕਥਾਮ ਸਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ

ਨਵਾਂਸ਼ਹਿਰ, 23 ਮਈ (ਪੰਜਾਬ ਪੋਸਟ ਬਿਊਰੋ) – ਅਗਾਮੀ ਬਰਸਾਤੀ ਮੌਸਮ ਦੇ ਮੱਦੇਨਜ਼ਰ ਵਿਧਾਇਕ ਅੰਗਦ ਸਿੰਘ ਵੱਲੋਂ ਡਰੇਨੇਜ਼ ਅਤੇ ਹੋਰਨਾਂ ਸਬੰਧਤ ਅਧਿਕਾਾਰੀਆਂ ਨਾਲ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ ਗਿਆ।ਉਨ੍ਹਾਂ ਸਬੰਧਤ ਪਿੰਡਾਂ ਵਿਚ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਗਏ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਬੰਨ੍ਹ ਦਾ ਬਾਰੀਕੀ ਨਾਲ ਮੁਆਇਨਾ ਕੀਤਾ।ਬਰਸਾਤੀ ਮੌਸਮ ਦੌਰਾਨ ਦਰਿਆ ਵਿਚ ਪਾਣੀ ਵਧਣ ਨਾਲ ਨਜ਼ਦੀਕੀ ਪਿੰਡਾਂ ਨੂੰ ਨੁਕਸਾਨ ਦੀਆਂ ਸੰਭਾਵਨਾਵਾਂ ਨੂੰ ਦੇਖਦਿਆਂ ਉਨ੍ਹਾਂ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਰ ਸੰਭਵ ਉਪਰਾਲੇ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਗਏ ਪ੍ਰਬੰਧਾਂ ਵਿਚ ਕੋਈ ਕੋਤਾਹੀ ਨਾ ਵਰਤੀ ਜਾਵੇ ਅਤੇ ਆਪਸੀ ਤਾਲਮੇਲ ਨਾਲ ਇਨ੍ਹਾਂ ਪ੍ਰਬੰਧਾਂ ’ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇ।ਉਨ੍ਹਾਂ ਕਿਹਾ ਕਿ ਖਾਸ ਕਰਕੇ ਸੰਵੇਦਨਸ਼ੀਲ ਇਲਾਕਿਆਂ ਵਿਚ ਖਾਸ ਚੌਕਸੀ ਵਰਤੀ ਜਾਵੇ ਅਤੇ ਕਿਸੇ ਵੀ ਹੰਗਾਮੀ ਹਾਲਾਤ ਵਿਚ ਲੋਕਾਂ ਦੀ ਜਾਨ-ਮਾਲ ਦੀ ਰਾਖੀ ਯਕੀਨੀ ਬਣਾਈ ਜਾਵੇ।
                  ਉਨ੍ਹਾਂ ਇਸ ਦੌਰਾਨ ਦਰਿਆ ਨਾਲ ਲੱਗਦੇ ਪਿੰਡਾਂ ਵਿਚ ਹੋਏ ਵਿਕਾਸ ਕਾਰਜਾਂ ਦਾ ਨਿਰੀਖਣ ਵੀ ਕੀਤਾ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …