ਅੰਮ੍ਰਿਤਸਰ, 23 ਮਈ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਗੁਰੂ ਘਰ ਦੇ ਸ਼ਰਧਾਲੂ ਬਾਬਾ ਜੀਤ ਸਿੰਘ
ਨਿਰਮਲ ਕੁਟੀਆਂ ਜੌਹਲਾਂ ਵਾਲਿਆਂ ਵੱਲੋਂ 129 ਕੁਇੰਟਲ 40 ਕਿਲੋ ਕਣਕ ਅਤੇ 51 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ।ਬਾਬਾ ਜੌਹਲਾਂ ਵਾਲਿਆਂ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਵਿਚ ਸੇਵਾ ਕਰਕੇ ਹਰ ਸਿੱਖ ਆਪਣੇ ਆਪ ਨੂੰ ਵਡਭਾਗਾ ਸਮਝਦਾ ਹੈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਸਤਨਾਮ ਸਿੰਘ ਮਾਂਗਾ ਸਰਾਏ ਨੇ ਬਾਬਾ ਜੀਤ ਸਿੰਘ ਨਿਰਮਲ ਕੁਟੀਆਂ ਜੌਹਲਾਂ ਵਾਲਿਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਵਧੀਕ ਮੈਨੇਜਰ ਦਰਸ਼ਨ ਸਿੰਘ ਥੰਮਨਗੜ੍ਹ, ਗੁਰਾ ਸਿੰਘ ਤੇ ਸੰਗਤਾਂ ਮੌਜ਼ੂਦ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media