ਸੰਗਰੂਰ, 23 ਮਈ (ਜਗਸੀਰ ਲੌਂਗੋਵਾਲ) – ਸਥਾਨਕ ਸ਼ਹੀਦ ਸ. ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ ਵਿਦਿਆਲਿਆ) ਵਿਖੇ ਪੰਜਾਬ
ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿੱਖਿਆ ਵਿਭਾਗ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਲੇਖ ਲਿਖਣ ਦਾ ਮੁਕਾਬਲਾ ਆਯੋਜਿਤ ਕਰਵਾਇਆ ਗਿਆ।
ਇਸ ਮੁਕਾਬਲੇ ਦੌਰਾਨ ਸਕੂਲ ਦੀਆਂ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਵਿਦਿਆਰਥਣਾਂ ਵਲੋਂ ਗੁਰੂ ਸਾਹਿਬ ਜੀ ਦੇ ਜੀਵਨ ਫਲਸਫ਼ੇ, ਸਿੱਖਿਆਵਾਂ ਅਤੇ ਅਧਿਆਤਮਕ ਫਲਸਫੇ ਸੰਬੰਧੀ ਬਹੁਤ ਹੀ ਜਾਣਕਾਰੀ ਭਰਪੂਰ ਲੇਖਾਂ ਦੀ ਰਚਨਾ ਕੀਤੀ ਗਈ।
ਇਨ੍ਹਾਂ ਮੁਕਾਬਲਿਆਂ ਵਿੱਚ ਸਕੂਲ ਦੀ ਵਿਦਿਆਰਥਣ ਸੁਖਦੀਪ ਕੌਰ ਜਮਾਤ ਗਿਆਰਵੀਂ ਨੇ ਪਹਿਲਾ ਸਥਾਨ, ਗੁਰਜ਼ਸਨਪ੍ਰੀਤ ਕੌਰ ਜਮਾਤ ਗਿਆਰ੍ਹਵੀਂ ਨੇ ਦੂਜਾ ਅਤੇ ਜਸ਼ਨਦੀਪ ਕੌਰ ਜਮਾਤ ਦਸਵੀਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਜੂਨੀਅਰ ਗਰੁੱਪ ਵਿਚੋਂ ਖੁਸ਼ਪ੍ਰੀਤ ਕੌਰ ਕਲਾਸ ਅੱਠਵੀਂ ਨੇ ਪਹਿਲਾ, ਮਨਿੰਦਰ ਕੌਰ ਜਮਾਤ ਅੱਠਵੀਂ ਨੇ ਦੂਸਰਾ ਸਥਾਨ ਅਤੇ ਗਗਨਦੀਪ ਕੌਰ ਜਮਾਤ ਅੱਠਵੀਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਗਤਾਰ ਸਿੰਘ ਲੌਂਗਵਾਲ, ਸਕੂਲ ਪ੍ਰਿੰਸੀਪਲ ਕਰਮਜੀਤ ਕੌਰ ਅਤੇ ਲੈਕਚਰਾਰ ਪਵਨ ਕੁਮਾਰ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਲੇਖਣ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …
Punjab Post Daily Online Newspaper & Print Media