ਸਮਰਾਲਾ, 24 ਮਈ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਪਟਿਆਲਾ ਨੇ ਵਣਜ ਭਾਗ ਦੇ ਸੀ.ਸੀ ਨੰ: 13/2021 ਰਾਹੀਂ ਜਾਰੀ ਹਦਾਇਤਾਂ ਅਨੁਸਾਰ ਮਿਤੀ 31 ਦਸੰਬਰ 2020 ਤੱਕ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਪੱਖਤਕਾਰ ਜੋ ਕਿਸੇ ਵੀ ਕਾਰਨ ਆਪਣੇ ਬਿਜਲੀ ਦੇ ਬਿੱਲ ਨਹੀਂ ਭਰ ਸਕੇ ਸਨ, ਉਨ੍ਹਾਂ ਸਾਰੇ ਖਪਤਕਾਰਾਂ ਨੂੰ ਆਪਣੇ ਬਿਜਲੀ ਦੇ ਬਿੱਲ ਜਮ੍ਹਾਂ ਕਰਵਾਉਣ ਲਈ ਵਿਸ਼ੇਸ਼ ਛੋਟ ਦਿੱਤੀ ਜਾ ਰਹੀ ਹੈ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਪਾਵਰਕਾਮ (ਸ਼ਹਿਰੀ) ਸਮਰਾਲਾ ਦੇ ਐਸ.ਡੀ.ਓ ਰਘਵੀਰ ਸਿੰਘ ਨੇ ਦੱਸਿਆ ਕਿ ਇਹ ਸਕੀਮ ਤਿੰਨ ਮਹੀਨੇ 15 ਅ੍ਰਪੈਲ 2021 ਤੋਂ 15 ਜੁਲਾਈ 2021 ਤੱਕ ਸਮੁੱਚੇ ਪੰਜਾਬ ਵਿੱਚ ਲਾਗੂ ਰਹੇਗੀ।ਸਮਰਾਲਾ ਮੰਡਲ ਅਧੀਨ ਪੈਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਖੱਪਤਕਾਰਾਂ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵੱਲੋਂ ਜਾਰੀ ਕੀਤੀ ਇਸ ਸਕੀਮ ਦਾ ਲਾਭ ਲੈਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਸ ਸਬੰਧੀ ਪਾਵਰਕਾਮ (ਸ਼ਹਿਰੀ) ਸਮਰਾਲਾ ਦੇ ਅਫਸਰਾਂ ਨਾਲ ਰਾਬਤਾ ਕਾਇਮ ਕਰਕੇ ਬਕਾਇਆ ਰਹਿੰਦੇ ਬਿੱਲ ਜਮ੍ਹਾਂ ਕਰਵਾਏ ਜਾ ਸਕਦੇ ਹਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …