ਨਵਾਂਸ਼ਹਿਰ, 24 ਮਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ
ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 843 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 41 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾਊਨ ਤੇ ਨਾਈਟ ਕਰਫਿਊ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ।ਉਨ੍ਹਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ।ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪਿੰਡਾਂ ਵਿਚ ਅਨਾਊਂਸਮੈਂਟ ਕਰਵਾਉਣ ਤੋਂ ਇਲਾਵਾ ਸਾਂਝ ਕੇਂਦਰ ਦੀ ਮੀਡੀਆ ਵੈਨ ਰਾਹੀਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲ੍ਹੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਖੇਤਾਂ ਵਿਚ ਕਣਕ ਦੇ ਨਾੜ/ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਾੜ ਨੂੰ ਸਾੜਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੋਈ ਹੈ।ਜੇਕਰ ਫਿਰ ਵੀ ਕੋਈ ਵਿਅਕਤੀ ਅਜਿਹੀ ਗ਼ਲਤੀ ਜਾਣ-ਬੁੱਝ ਕੇ ਕਰਦਾ ਹੈ, ਤਾਂ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਫਾਰਮਾਸਿਸਟ ਦਿਵਸ ਦੇ ਸਬੰਧ ’ਚ ਸੈਮੀਨਾਰ ਅਤੇ ਰੈਲੀ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ ਫਾਰਮੇਸੀ ਵੱਲੋਂ ‘ਸਿਹਤਮੰਦ …
Punjab Post Daily Online Newspaper & Print Media