Thursday, October 15, 2026

ਬਾਸਰਕੇ ਗਿੱਲਾਂ ਵਿਖੇ ਅੱਜ ਮਨਾਇਆ ਜਾਵੇਗਾ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 24 ਮਈ (ਖੁਰਮਣੀਆਂ) – ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਗੁਰਦੁਆਰਾ ਜਨਮ ਅਸਥਾਨ ਬਾਸਰਕੇ ਗਿੱਲਾਂ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਸ਼ਬਦ ਕੀਰਤਨ ਅਤੇ ਢਾਡੀ ਗੁਰ ਇਤਿਹਾਸ ਸਰਵਣ ਕਰਾਉਣਗੇ।ਪ੍ਰਕਾਸ਼ ਪੁਰਬ ਬਾਬਾ ਸੰਤੋਖ ਸਿੰਘ ਬੀੜ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਨਗਰ ਨਿਵਾਸੀ ਸੰਗਤਾਂ ਵਲੋਂ ਮਨਾਇਆ ਜਾਵੇਗਾ।
                  ਪਿੰਡ ਬਾਸਰਕੇ ਗਿੱਲਾਂ ਦੇ ਜੰਮਪਲ ਲੇਖਕ ਮਨਮੋਹਨ ਸਿੰਘ ਬਾਸਰਕੇ ਨੇ ਪਿੰਡ ਦੀ ਇਤਿਹਾਸਕ ਮਹੱਤਤਾ ਬਾਰੇ ਦੱਸਿਆ ਕਿ ਤੀਸਰੇ ਪਾਤਸ਼ਾਹ ਦਾ ਪ੍ਰਕਾਸ਼ ਇਸ ਪਿੰਡ ਹੋਇਆ ਸੀ, ਜਦਕਿ ਗੁਰੂ ਰਾਮਦਾਸ ਜੀ ਅਤੇ ਗੁਰੂ ਅਰਜਨ ਦੇਵ ਜੀ ਦੇ ਨਾਨਕੇ ਵੀ ਇਸੇ ਪਿੰਡ ਸਨ।ਗੁਰੂ ਪੁੱਤਰੀ, ਗੁਰ ਪਤਨੀ ਅਤੇ ਗੁਰ ਮਾਤਾ ਦਾ ਮਾਣ ਪ੍ਰਾਪਤ ਬੀਬੀ ਭਾਨੀ ਜੀ ਦਾ ਨਗਰ ਵੀ ਇਹੀ ਪਿੰਡ ਹੈ।ਭਾਈ ਗੁਰਦਾਸ ਜੀ ਵੀ ਇਸੇ ਨਗਰ ਤੋਂ ਸਨ ਅਤੇ ਭਾਈ ਸੁੰਦਰ ਜੀ ਵੀ ਇਸੇ ਖਾਨਦਾਨ ਸਬੰਧਤ ਸਨ।ਗੁਰੂ ਅੰਗਦ ਦੇਵ ਜੀ ਦੀ ਸਪੁੱਤਰੀ ਬੀਬੀ ਅਮਰੋ ਜੀ ਇਸੇ ਪਿੰਡ ਗੁਰੂ ਅਮਰਦਾਸ ਜੀ ਦੇ ਭਤੀਜੇ ਭਾਈ ਜੱਸੂ ਜੀ ਨਾਲ ਵਿਆਹੇ ਸਨ।ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਚਰਨਛੋਹ ਵੀ ਇਸ ਪਿੰਡ ਨੂੰ ਪ੍ਰਾਪਤ ਹੈ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …