ਪਠਾਨਕੋਟ, 25 ਮਈ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸਕੂਲਾਂ ਦੀ ਨੁਹਾਰ ਦਿਨੋ ਦਿਨ ਬਦਲ ਰਹੀ ਹੈ।ਅਧਿਆਪਕਾਂ ਦੀ ਮਿਹਨਤ ਵੀ ਰੰਗ ਲਿਆਉਣ ਲੱਗ
ਪਈ ਹੈ।ਜਿਥੇ ਜਿਲ੍ਹੇ ਭਰ ‘ਚ ਅਧਿਆਪਕਾਂ ਵਲ੍ਹੋਂ ਆਪਣੇ ‘ਲਾਲਾਂ‘ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਦੀ ਪਹਿਲ ਕਦਮੀਂ ਨੇ ਮਾਪਿਆਂ ਦਾ ਭਰੋਸਾ ਹੋਰ ਵਧਾਇਆ ਹੈ, ਉਥੇ ਹੀ ਪੰਚਾਂ, ਸਰਪੰਚਾਂ ਅਤੇ ਨਾਮਵਰ ਸ਼ਖ਼ਸੀਅਤਾਂ ਦੇ ਬੱਚਿਆਂ ਨੇ ਵੀ ਸਰਕਾਰੀ ਸਕੂਲਾਂ ਵੱਲ ਕਦਮ ਵਧਾਏ ਹਨ।
ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ, ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ ਨੇ ਕੀਤਾ।ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੀ ਸਮਾਰਟ ਸਿੱਖਿਆ ਨੀਤੀ ਅਤੇ ਅਧਿਆਪਕਾਂ ਦੀ ਸਖਤ ਮਿਹਨਤ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਨੂੰ ਬਦਲਿਆ ਹੈ, ਉਨ੍ਹਾਂ ਵਲ੍ਹੋਂ ਨਵੇਂ ਦਾਖ਼ਲਿਆਂ ਦੀ ਚਲਾਈ ਜਾ ਰਹੀ ਦਾਖ਼ਲਾ ਮੁਹਿੰਮ ਨੂੰ ਵੀ ਭਰਵਾਂ ਹੁੰਗਾਰਾਂ ਮਿਲ ਰਿਹਾ ਹੈ।
ਜਿੰਨਾਂ ਅਧਿਆਪਕਾਂ ਨੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿਚੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਇਆ ਹੈ, ਉਨਾਂ ਵਿੱਚ ਨਰਿੰਦਰ ਵਰਮਾ ਲੈਕਚਰਾਰ ਇਕਨਾਮਿਕਸ ਸਰਕਾਰੀ ਸੀ.ਸੈ.ਸਕੂਲ ਨੰਗਲ ਭੈਰ, ਵਨੀਤਾ ਗੁਪਤਾ ਲੈਕਚਰਾਰ ਪੋਲੋ. ਸਾਇੰਸ ਸਰਕਾਰੀ ਸੀ.ਸੈ ਸਕੂਲ ਜੰਡਵਾਲ, ਸੰਜੀਵ ਸ਼ਰਮਾ ਡੀ.ਐਮ ਸਾਇੰਸ, ਅਨੂੰ ਸ਼ਰਮਾ ਹੈਡ ਮਿਸਟ੍ਰੈਸ ਸਰਕਾਰੀ ਹਾਈ ਸਕੂਲ ਬਾਰਠ ਸਾਹਿਬ, ਮੀਨਾ ਕੁਮਾਰੀ ਸਰਕਾਰੀ ਪ੍ਰਾਇਮਰੀ ਸਕੂਲ ਮਨਵਾਲ, ਦਰਸ਼ਨ ਸਿੰਘ ਪ੍ਰਿੰਸੀਪਲ ਸਰਕਾਰੀ ਸੀ.ਸੈ ਸਕੂਲ ਤਾਰਾਗੜ, ਸਤਿੰਦਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਗੰਡੇਪਿੰਡੀ, ਤਰਸੇਮ ਲਾਲ ਸਰਕਾਰੀ ਪ੍ਰਾਇਮਰੀ ਸਕੂਲ ਬਾੜ ਸੁਡਾਲ, ਭਾਵਨਾ ਗੋਤਮ ਸਰਕਾਰੀ ਪ੍ਰਾਇਮਰੀ ਸਕੂਲ, ਭਾਦਨ, ਸੁਮਨ ਸਰਕਾਰੀ ਪ੍ਰਾਇਮਰੀ ਸਕੂਲ ਸੈਲੀ ਕੁਲੀਆਂ ਆਦਿ ਸ਼ਾਮਲ ਹਨ।
ਇਸ ਮੌਕੇ ਜਿਲ੍ਹਾ ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ, ਡੀ.ਐਸ.ਐਮ ਬਲਵਿੰਦਰ ਸੈਣੀ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮੰਨੀ, ਪੜੋ ਪੰਜਾਬ ਕੋਆਰਡੀਨੇਟਰ ਵਨੀਤ ਮਹਾਜਨ, ਬ੍ਰਿਜ਼ ਰਾਜ ਆਦਿ ਹਾਜ਼ਰ ਸਨ ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media