Monday, June 22, 2026

ਸਰਕਾਰੀ ਸਕੂਲ ਸਾਹੋਕੇ ਢੱਡਰੀਆਂ ਵਿਖੇ ਕਰਵਾਇਆ ਆਨਲਾਈਨ ਲੇਖ ਲਿਖਣ ਮੁਕਾਬਲਾ

ਸੰਗਰੂਰ, 25 ਮਈ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹੋਕੇ ਢੱਡਰੀਆਂ ਮੇਨ ਬਲਾਕ ਚੀਮਾ ਜ਼ਿਲ੍ਹਾ ਸੰਗਰੂਰ ਵਿਖੇ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ।ਇਸ ਆਨਲਾਈਨ ਲੇਖ ਮੁਕਾਬਲੇ ਵਿਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਮਲਕੀਤ ਸਿੰਘ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਹਰਜੀਤ ਕੁਮਾਰ, ਜਿਲ੍ਹਾ ਨੋਡਲ ਅਫਸਰ ਮੈਡਮ ਕਿਰਨ ਬਾਲਾ ਅਤੇ ਬਲਾਕ ਨੋਡਲ ਅਫਸਰ ਮੈਡਮ ਲਵਲੀ ਜੌਹਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ ।
             ਇਸ ਲੇਖ ਮੁਕਾਬਲੇ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਬਹੁਤ ਹੀ ਪ੍ਰਭਾਵਸ਼ਾਲੀ ਜਾਣਕਾਰੀ ਸਾਂਝੀ ਕੀਤੀ ਗਈ।ਮੁਕਾਬਲੇ ਦੌਰਾਨ ਜੀਵਨਜੋਤ ਜਮਾਤ ਗਿਆਰਵੀ ਨੇ ਪਹਿਲਾ, ਗੁਰਪਿਆਰ ਸਿੰਘ ਜਮਾਤ ਬਾਰ੍ਹਵੀ ਨੇ ਦੂਜਾ ਅਤੇ ਰਾਜਵਿੰਦਰ ਕੌਰ ਜਮਾਤ ਬਾਰ੍ਹਵੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਸਾਰੇ ਵਿਦਿਆਰਥੀਆਂ ਨੇ ਪ੍ਰਭਾਵਸ਼ਾਲੀ ਢੰਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫ਼ੇ, ਕੁਰਬਾਨੀ ਦੇ ਜਜ਼ਬੇ ਅਤੇ ਸਿੱਖਿਆਵਾਂ ਨੂੰ ਬਿਆਨ ਕੀਤਾ।ਸਕੂਲ ਪ੍ਰਿੰਸੀਪਲ ਬਲਵਿੰਦਰ ਸਿੰਘ ਬੋਪਾਰਾਏ ਨੇ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦਾ ਧੰਨਵਾਦ ਕੀਤਾ।ਸਕੂਲ ਨੋਡਲ ਅਫਸਰ ਅਤੇ ਸਮੂਹ ਕਲਾਸ ਇੰਚਾਰਜ਼ਾਂ ਨੇ ਵੱਧ ਤੋਂ ਵੱਧ ਬੱਚਿਆਂ ਨੂੰ ਇਸ ਮੁਕਾਬਲੇ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …