Wednesday, July 16, 2025
Breaking News

ਜ਼ਿਲ੍ਹੇ ’ਚ 175 ਲੋਕਾਂ ਨੇ ਹੋਮਆਈਸੋਲੇਸ਼ਨ ਤੋਂ ਹੋਏ ਸਿਹਤਯਾਬ ਹੋ ਕੇ ਕੋਰੋਨਾ ਨੂੰ ਦਿੱਤੀ ਮਾਤ

ਸੰਗਰੂਰ, 24 ਮਈ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਸੰਗਰੂਰ ਤੋਂ ਮਿਸ਼ਨ ਫਤਿਹ ਤਹਿਤ 175 ਕੋਰੋਨਾ ਪਾਜ਼ਟਿਵ ਮਰੀਜ਼ਾਂ ਨੇ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤੀ ਹੈ।
                  ਡਿਪਟੀ ਕਮਿਸ਼ਨਰ ਰਾਮਵੀਰ ਨੇ ਹੋਮਆਈਸੋਲੇਸ਼ਨ ਸਿਹਤਯਾਬ ਹੋਏ ਵਿਅਕਤੀਆਂ ਨੂੰ ਅਪੀਲ ਕੀਤੀ ਹੈ ਕਿ ਆਲੇ-ਦੁਆਲੇ ਦੇ ਲੋਕਾਂ ਨੂੰ ਕੋਰੋਨਾ ਦੀ ਸਾਵਧਾਨੀਆਂ ਬਾਰੇ ਜਾਗਰੂਕ ਕਰਨ।
                  ਉਨ੍ਹਾਂ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ 408364 ਵਿਅਕਤੀਆਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਜਾ ਚੁੱਕੇ ਹਨ।ਜਿੰਨ੍ਹਾ ਵਿੱਚੋਂ 394410 ਨਮੂਨਿਆਂ ਦੀ ਰਿਪੋਰਟ ਪਾਜ਼ਟਿਵ ਆਈ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ 11415 ਮਰੀਜ਼ਾਂ ਨੇ ਕਰੋਨਾ ਨੂੰ ਹਰਾ ਕੇ ਤੰਦਰੁਸਤ ਹੋ ਚੁੱਕੇ ਹਨ ਅਤੇ ਜ਼ਿਲ੍ਹੇ ਅੰਦਰ 1620 ਐਕਟਿਵ ਕੇਸ ਹਨ। ਉਨ੍ਹਾਂ ਦੱਸਿਆ ਕਿ ਆਏ ਦਿਨ ਕਰੋਨਾ ਮਰੀਜ਼ਾਂ ਦਾ ਠੀਕ ਹੋਣਾ ਜ਼ਿਲ੍ਹਾ ਵਾਸੀਆਂ ਲਈ ਚੰਗੀ ਖਬਰ ਹੈ, ਬਾਵਜ਼ੂਦ ਜ਼ਿਲ੍ਹਾ ਵਾਸੀਆਂ ਨੂੰੰ ਮਹਾਂਮਾਰੀ ਖਿਲਾਫ਼ ਲੜਨ ਲਈ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ।
                    ਉਨਾਂ ਨੇ ਅੱਗੇ ਕਿਹਾ ਕਿ ਕੋਰੋਨਾ ਵਾਇਰਸ ਇੱਕ ਖਤਰਨਾਕ ਮਹਾਂਮਾਰੀ ਹੈ, ਇਸ ਲਈ ਜੇਕਰ ਕਿਸੇ ਵਿਅਕਤੀ ਵਿੱਚ ਕੋਰੋਨਾ ਸਬੰਧੀ ਲੱਛਣ ਪਾਏ ਜਾਂਦੇ ਹਨ ਤਾਂ ਉਸ ਨੂੰ ਆਪਣੇ ਟੈਸਟ ਲਈ ਖੁਦ ਸਰਕਾਰੀ ਸਿਹਤ ਸੰਸਥਾ ਵਿੱਚ ਜਾਣਾ ਚਾਹੀਦਾ ਹੈ ਤਾਂ ਜੋ ਉਸ ਦਾ ਮਾਹਰ ਡਾਕਟਰਾਂ ਵਲੋਂ ਸਹੀ ਇਲਾਜ਼ ਕੀਤਾ ਜਾ ਸਕੇ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …