Thursday, May 29, 2025
Breaking News

ਸਬ ਡਵੀਜ਼ਨ ਭਵਾਨੀਗੜ੍ਹ ਦੇ 67 ਪਿੰਡਾਂ ‘ਚ ਜਨਜਾਗਰੂਕਤਾ ਮੁਹਿੰਮ ਜਾਰੀ

ਸੰਗਰੂਰ, 25 ਮਈ (ਜਗਸੀਰ ਲੌਂਗੋਵਾਲ) – ਪੇਂਡੂ ਖੇਤਰ ਵਿੱਚ ਵਧ ਰਹੇ ਕੋਵਿਡ 19 ਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਮਿਸ਼ਨ ਫਤਿਹ 2.0 (ਕੋਰੋਨਾ ਮੁਕਤ ਪਿੰਡ ਅਭਿਆਨ) ਦਾ ਆਗਾਜ਼ ਕੀਤਾ ਗਿਆ ਹੈ।ਜਿਸ ਤਹਿਤ ਪੇਂਡੂ ਖੇਤਰਾਂ ਵਿੱਚ ਹੈਲਥ ਐਂਡ ਵੈਲਨੈਸ ਸੈਂਟਰਾਂ ਰਾਹੀਂ ਕੋਵਿਡ-19 ਦੇ ਫੈਲਾਅ ‘ਤੇ ਰੋਕਥਾਮ ਕੀਤੀ ਜਾਣੀ ਹੈ।
                       ਸਿਵਲ ਸਰਜਨ ਸੰਗਰੂਰ ਡਾ. ਅੰਜ਼ਨਾ ਗੁਪਤਾ ਤੇ ਐਸ.ਡੀ.ਐਮ ਭਵਾਨੀਗੜ੍ਹ ਡਾ. ਕਰਮਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਐਮ.ਓ ਭਵਾਨੀਗੜ੍ਹ ਡਾ. ਮਹੇਸ਼ ਆਹੂਜਾ ਦੀ ਅਗਵਾਈ ਹੇਠ ਸਬ ਡਵੀਜ਼ਨ ਭਵਾਨੀਗੜ੍ਹ ਦੇ ਵੱਖ ਵੱਖ 67 ਪਿੰਡਾਂ ਵਿੱਚ ਮਿਸ਼ਨ ਫਤਹਿ ਤਹਿਤ ਆਸ਼ਾ, ਆਂਗਣਵਾੜੀ ਵਰਕਰ ਬੀ.ਐਲ.ਓ ਆਦਿ ਵਲੋਂ ਟੀਮਾਂ ਬਣਾ ਕੇ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ।
                     ਗੁਰਵਿੰਦਰ ਸਿੰਘ ਬਲਾਕ ਐਕਸਟੈਂਸ਼ਨ ਐਜੂਕੇਟਰ ਨੇ ਦੱਸਿਆ ਕਿ ਇਸ ਮਿਸ਼ਨ ਵਿਚ ਸਰਵੇ ਟੀਮਾਂ ਵਲੋਂ ਕੋਵਿਡ 19 ਦੇ ਸ਼ੱਕੀ ਮਰੀਜ਼ਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ।ਸ਼ੱਕੀ ਮਰੀਜ਼ਾਂ ਦਾ ਪਿੰਡ ਪੱਧਰ ਤੇ ਸਥਾਪਿਤ ਕੀਤੇ ਗਏ ਹੈਲਥ ਹੈਲਥ ਐਂਡ ਵੈਲਨੈਸ ਸੈਂਟਰ ਤੇ ਹੀ ਸੀ.ਐਚ.ਓ, ਮਲਟੀਪਰਪਜ਼ ਹੈਲਥ ਵਰਕਰ ਮੇਲ ਅਤੇ ਫੀਮੇਲ ਵਲੋਂ ਰੈਪਿਡ ਐਂਟੀਜਨ ਟੈਸਟ ਕੀਤਾ ਜਾਂਦਾ ਹੈ।ਮਰੀਜ਼ ਦੀ ਪਾਜ਼ਟਿਵ ਹੋਣ ਦੀ ਪੁਸ਼ਟੀ ਹੋਣ ‘ਤੇ ਮਰੀਜ਼ ਨੂੰ ਫਤਿਹ ਕਿੱਟ ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ ਦਿੱਤੀ ਜਾ ਰਹੀ ਹੈ।
                         ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਭਵਾਨੀਗੜ੍ਹ ਦੇ ਵੱਖ-ਵੱਖ ਪਿੰਡਾਂ ਵਿਚੋਂ 60347 ਲੋਕਾਂ ਦਾ ਸਰਵੇ ਕੀਤਾ ਜਾ ਚੁੱਕਿਆ ਹੈ।ਜਿਨ੍ਹਾਂ ਵਿੱਚੋਂ 463 ਸ਼ੱਕੀ ਮਰੀਜ਼ਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਪਿੰਡ ਪੱਧਰ ‘ਤੇ ਹੀ ਰੈਪਿਡ ਐਂਟੀਜਨ ਟੈਸਟ ਕੀਤਾ ਜਾ ਚੁੱਕਿਆ ਹੈ।ਉਨ੍ਹਾਂ ਦੱਸਿਆ ਕਿ ਕੀਤੇ ਗਏ ਟੈਸਟਾਂ ਵਿੱਚੋਂ 22 ਲੋਕ ਪਾਜ਼ਟਿਵ ਪਾਏ ਗਏ ਹਨ ਅਤੇ ਉਨ੍ਹਾਂ ਨੂੰ ਸਰਕਾਰ ਦੀਆਂ ਗਾਈਡ ਲਾਈਨਜ਼ ਦੇ ਮੁਤਾਬਕ ਘਰਾਂ ਵਿਚ ਇਕਾਂਤਵਾਸ ਕਰ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਕਾਂਤਵਾਸ ਦੌਰਾਨ ਮਰੀਜ਼ਾਂ ਨੂੰ ਪੰਜਾਬ ਸਰਕਾਰ ਵਲੋਂ ਜਾਰੀ ਫਤਿਹ ਕਿੱਟ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਉਨ੍ਹਾਂ ਦੀ ਸਿਹਤ ਦਾ ਨਿਰੰਤਰ ਜਾਇਜ਼ਾ ਲਿਆ ਜਾ ਰਿਹਾ ਹੈ।

Check Also

ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …