Monday, May 27, 2024

ਘਰੇਲੂ ਇਕਾਂਤਵਾਸ ਵਾਲੇ ਸਾਰੇ ਮਰੀਜ਼ਾਂ ਨੂੰ ਦਿੱਤੀਆਂ ਕਰੋਨਾ ਫਤਿਹ ਕਿੱਟਾਂ – ਸੋਨੀ

ਕਿਹਾ ਮਿਸ਼ਨ ਫਤਿਹ 2.0 ਤਹਿਤ 6.3 ਲੱਖ ਪਰਿਵਾਰਾਂ ਦਾ ਕੀਤਾ ਸਰਵੇਖਣ

ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਮਿਸ਼ਨ ਫਤਹਿ-2.0 ਤਹਿਤ ਪਿੰਡਾਂ ਨੂੰ ਕੋਰੋਨਾ ਮੁਕਤ ਬਣਾਉਣ ਸਬੰਧੀ ਚਲਾਈ ਮੁਹਿੰਮ ਵਿੱਚ ਆਸ਼ਾ (ਮਾਨਤਾ ਪ੍ਰਾਪਤ ਸੋਸ਼ਲ ਹੈਲਥ ਐਕਟੀਵਿਸਟ) ਵਰਕਰਾਂ ਰਾਹੀਂ 6.3 ਲੱਖ ਪਰਿਵਾਰਾਂ ਦਾ ਸਰਵੇਖਣ ਕਰਵਾਇਆ ਗਿਆ, ਜਿਸ ਵਿੱਚ 17.7 ਲੋਕਾਂ ਨੂੰ ਕਵਰ ਕੀਤਾ ਗਿਆ।
                            ਉਕਤ ਸਬਦਾਂ ਦਾ ਪ੍ਰਗਟਾਵਾ ਬਾਬਾ ਜੀਵਨ ਸਿੰਘ ਧਰਮਸ਼ਾਲਾ ਕਮੇਟੀ ਨੂੰ 2 ਲੱਖ ਅਤੇ ਸਾਈਂ ਧਰਮਸਾਲਾ ਕਮੇਟੀ ਗੁਰਬਖਸ਼ ਨਗਰ ਨੂੰ ਇੱਕ ਲੱਖ ਰੁਪਏ ਦਾ ਚੈਕ ਭੇਟ ਕਰਨ ਮੌਕੇ ਕੈਬਨਿਟ ਮੰਤਰੀ ਓ.ਪੀ ਸੋਨੀ ਨੇ ਕੀਤਾ।ਕਾਂਗਰਸੀ ਨੇਤਾ ਸਰਬਜੀਤ ਸਿੰਘ ਲਾਟੀ ਨੇ ਸੋਨੀ ਦਾ ਧੰਨਵਾਦ ਕੀਤਾ।ਵਿਕਾਸ ਸੋਨੀ, ਪਰਮਜੀਤ ਸਿੰਘ ਚੋਪੜਾ ਸੁਰਿੰਦਰ ਸਿੰਘ ਸ਼ਿੰਦਾ ਵੀ ਹਾਜ਼ਰ ਸਨ।
                  ਸੋਨੀ ਨੇ ਦੱਸਿਆ ਕਿ ਇਨਾਂ ਵਿਅਕਤੀਆਂ ਵਿਚੋਂ 631 ਕੋਵਿਡ-19 ਪਾਜ਼ਟਿਵ ਪਾਏ ਗਏ ਹਨ, ਜਿੰਨਾ ਨੂੰ ਮਿਸ਼ਨ ਫਤਿਹ ਤਹਿਤ ਦਵਾਈਆਂ ਦੀਆਂ ਕਿੱਟਾਂ ਦਿੱਤੀਆਂ ਗਈਆਂ।ਉਨਾਂ ਦੱਸਿਆ ਕਿ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਪਾਜ਼ੇਟਿਵਿਟੀ ਦਰ ਵਿੱਚ ਹੈਰਾਨੀਜਨਕ ਵਾਧਾ ਦਰਜ਼ ਕੀਤਾ ਗਿਆ ਹੈ।ਇਸ ਕਰਕੇ ਪੰਜਾਬ ਸਰਕਾਰ ਨੇ ਮਿਸ਼ਨ ਫਤਹਿ 2.0 (ਕੋਰੋਨਾ ਮੁਕਤ ਪਿੰਡ ਅਭਿਆਨ) ਦੀ ਸ਼ੁਰੂਆਤ ਕੀਤੀ ਹੈ ਤਾਂ ਜੋ ਘਾਤਕ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ ਅਤੇ ਯਕੀਨੀ ਤੌਰ ’ਤੇ ਪਿੰਡਾਂ ਨੂੰ ਕੋਵਿਡ ਮੁਕਤ ਬਣਾਇਆ ਜਾ ਸਕੇ।ਉਨ੍ਹਾਂ ਨੇ ਦੱਸਿਆ ਕਿ ਸਮੂਹ ਕਮਿਊਨਿਟੀ ਸਿਹਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਤੁਰੰਤ ਬਲਾਕ ਪੱਧਰ ਅਤੇ ਰਾਜ ਹੈਡਕੁਆਰਟਰ ਵਿਖੇ ਸਬੰਧਤ ਸੀਨੀਅਰ ਮੈਡੀਕਲ ਅਫਸਰ ਨੂੰ ਕੋਵਿਡ-19 ਗਰਭਵਤੀ ਔਰਤਾਂ ਦੇ ਕੇਸਾਂ ਦੀ ਰਿਪੋਰਟ ਪੇਸ਼ ਕਰਨ।ਮੰਤਰੀ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਗਰਭਵਤੀ ਔਰਤਾਂ ਦੇ ਪਰਿਵਾਰਕ ਮੈਂਬਰ ਦੇ ਪਾਜ਼ੇਟਿਵ ਹੋਣ ਸਬੰਧੀ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਗਿਆ ਹੈ।ਇਸ ਤੋਂ ਇਲਾਵਾ ਉੱਚ ਜੋਖਮ ਵਾਲੇ ਸਮੂਹਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਜਿਸ ਵਿੱਚ ਹਾਈਪਰਟੈਨਸ਼ਨ ਅਤੇ ਸ਼ੂਗਰ ਦੇ ਮਰੀਜ਼ ਸ਼ਾਮਲ ਹਨ।
                       ਮਿਸ਼ਨ ਫਤਹਿ-2.0 ਬਾਰੇ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਆਸ਼ਾ ਵਰਕਰਾਂ ਵਲੋਂ ਹਰੇਕ ਪਿੰਡ ਵਿੱਚ ਘਰ ਘਰ ਜਾ ਕੇ ਬੁਖਾਰ, ਖੰਘ ਅਤੇ ਸਾਹ ਲੈਣ ਵਿੱਚ ਤਕਲੀਫ ਵਰਗੇ ਕੋਵਿਡ ਦੇ ਲੱਛਣਾਂ ਦੀ ਜਾਂਚ ਸਬੰਧੀ ਸਰਵੇਖਣ ਕੀਤਾ ਜਾ ਰਿਹਾ ਹੈ।ਆਸ਼ਾ ਵਰਕਰਾਂ ਵਲੋਂ ਸ਼ੱਕੀ ਵਿਅਕਤੀ ਦੀ ਜਾਣਕਾਰੀ ਤੁਰੰਤ ਸੀ.ਐਚ.ਓ ਅਤੇ ਐਸ.ਐਮ.ਓ ਨੂੰ ਦਿੱਤੀ ਜਾ ਰਹੀ ਹੈ ਤਾਂ ਜੋ ਸ਼ੱਕੀ ਵਿਅਕਤੀ ਦਾ ਤੁਰੰਤ ਕੋਵਿਡ ਟੈਸਟ ਕੀਤਾ ਜਾ ਸਕੇ ਅਤੇ ਮਰੀਜ਼ ਨੂੰ ਪ੍ਰੋਟੋਕੋਲ ਅਨੁਸਾਰ ਲੋੜੀਂਦਾ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।
                      ਉਹਨਾਂ ਇਹ ਵੀ ਦੱਸਿਆ ਕਿ ਸਾਰੇ ਪ੍ਰਾਇਮਰੀ ਹੈਲਥ ਸੈਂਟਰ (ਪੀ.ਐਚ.ਸੀ), ਤੰਦਰੁਸਤ ਪੰਜਾਬ ਸਿਹਤ ਕੇਂਦਰ (ਐਚ.ਡਬਲਯੂ.ਸੀ) ਅਤੇ ਸਬ-ਸੈਂਟਰਾਂ ਨੂੰ ਇਸ ਸਰਵੇਖਣ ਲਈ ਜਰੂਰੀ ਵਸਤਾਂ ਜਿਵੇਂ ਰੈਪਿਡ ਐਂਟੀਜੇਨ ਕਿੱਟਾਂ, ਮਿਸ਼ਨ ਫਤਿਹ ਕਿੱਟਾਂ, ਜਰੂਰੀ ਦਵਾਈਆਂ, ਪੀ.ਪੀ.ਈ ਕਿੱਟਾਂ, ਪਲਸ ਆਕਸੀਮੀਟਰ, ਡਿਜੀਟਲ ਥਰਮੋਮੀਟਰ, ਸੈਨੀਟਾਈਜ਼ਰ, ਮਾਸਕ ਆਦਿ ਉਪਲੱਬਧ ਕਰਵਾਈਆਂ ਗਈਆਂ ਹਨ।ਉਨਾਂ ਕਿਹਾ ਕਿ ਕਰੋਨਾ ਵਾਇਰਸ ਦੀ ਲੜੀ ਤੋੜਣ ਲਈ ਇਹ ਸਰਵੇਖਣ 15 ਦਿਨਾਂ ਵਿੱਚ ਪੂਰਾ ਕੀਤਾ ਜਾਵੇਗਾ।

Check Also

ਲਾਰੇ-ਲੱਪਿਆਂ ਦੀ ਬਰਾਤ…

ਮਾਤਾ ਜੀ! ਮਾਤਾ ਜੀ!! ਕਰਦੇ ਹੱਥ ਜੋੜੀ ਪੰਝੀ ਤੀਹ ਜਣੇ ਦਿਨ ਚੜ੍ਹਦਿਆਂ ਘਰੇ ਆ ਗਏ।ਪੰਜਾਂ-ਸੱਤਾਂ …