Wednesday, August 26, 2026

ਨੈਸ਼ਨਲ ਸੋਸ਼ਲ ਅਸਿਸਟੈਂਸ ਪ੍ਰੋਗਰਾਮ ਤਹਿਤ 23.71 ਲੱਖ  ਦੇ ਫੰਡ ਜਾਰੀ ਕਰਨ ਨੂੰ ਪ੍ਰਵਾਨਗੀ

ਜ਼ਿਲ੍ਹੇ ਦੇ 3291 ਲਾਭਪਾਤਰੀਆਂ ਨੂੰ ਮਿਲੇਗਾ ਸਕੀਮ ਦਾ ਲਾਭ – ਚੇਅਰਮੈਨ ਪੱਲੀਝਿੱਕੀ

ਨਵਾਂਸ਼ਹਿਰ, 26 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ ਵਲੋਂ ਚਾਲੂ ਵਿੱਤੀ ਵਰ੍ਹੇ 2021-22 ਦੌਰਾਨ ਨੈਸ਼ਨਲ ਸੋਸ਼ਲ ਅਸਿਸਟੈਂਸ ਪ੍ਰੋਗਰਾਮ (ਏ. ਸੀ. ਏ) ਅਧੀਨ ਆਉਂਦੀਆਂ ਸਕੀਮਾਂ ਤਹਿਤ 23,71,400 ਰੁਪਏ ਦੇ ਫੰਡ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸਕੀਮ ਤਹਿਤ ਸ਼ਹੀਦ ਭਗਤ ਸਿੰਘ ਨਗਰ ਦੇ ਕੁੱਲ 3291 ਲਾਭਪਾਤਰੀਆਂ ਨੂੰ ਲਾਭ ਮਿਲੇਗਾ, ਜਿਨ੍ਹਾਂ ਵਿਚ 1090 ਜਨਰਲ ਅਤੇ 2201 ਐਸ.ਸੀ.ਐਸ.ਪੀ ਲਾਭਪਾਤਰੀ ਸ਼ਾਮਲ ਹਨ, ਜਿਨ੍ਹਾਂ ਨੂੰ ਕ੍ਰਮਵਾਰ 7,89,200 ਰੁਪਏ ਅਤੇ 15,22,200 ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ।
                       ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਸਤਬੀਰ ਸਿੰਘ ਪੱਲੀਝਿੱਕੀ ਨੇ ਦੱਸਿਆ ਕਿ ਨੈਸ਼ਨਲ ਸੋਸ਼ਲ ਅਸਿਸਟੈਂਸ ਪ੍ਰੋਗਰਾਮ ਅਧੀਨ ਆਉਂਦੀਆਂ ਸਕੀਮਾਂ ਵਿਚ ਇੰਦਰਾ ਗਾਂਧੀ ਰਾਸ਼ਟਰੀ ਬੁਢਾਪਾ ਪੈਨਾਸ਼ਨ ਸਕੀਮ, ਇੰਦਰਾ ਗਾਂਧੀ ਰਾਸ਼ਟਰੀ ਵਿਧਵਾ ਪੈਨਸ਼ਨ, ਇੰਦਰਾ ਗਾਂਧੀ ਡਿਸਏਬਲ ਪੈਨਸ਼ਨ ਸਕੀਮ ਅਤੇ ਰਾਸ਼ਟਰੀ ਪਰਿਵਾਰਕ ਲਾਭ ਸਕੀਮ ਸ਼ਾਮਲ ਹੈ।ਉਨ੍ਹਾਂ ਦੱਸਿਆ ਕਿ ਇੰਦਰਾ ਗਾਂਧੀ ਰਾਸ਼ਟਰੀ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ ਉਨ੍ਹਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਦੀ ਉਮਰ 60-79 ਸਾਲ ਤੋਂ ਵੱਧ ਹੋਵੇ, ਗਰੀਬੀ ਰੇਖਾ ਤੋਂ ਹੇਠਾ ਰਹਿ ਰਹੇ ਹੋਣ ਜਾਂ ਸੰਤਾਨਹੀਣ ਹੋਣ।ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸਰਕਾਰ ਵਲੋਂ 200 ਰੁਪਏ ਪ੍ਰਤੀ ਮਹੀਨਾ ਦੀ ਸਹਾਇਤਾ ਦਿੱਤੀ ਜਾਂਦੀ ਹੈ ਅਤੇ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ 500 ਰੁਪਏ ਪ੍ਰਤੀ ਮਹੀਨਾ ਦੀ ਅਦਾਇਗੀ ਕੀਤੀ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਇੰਦਰਾ ਗਾਂਧੀ ਰਾਸ਼ਟਰੀ ਵਿਧਵਾ ਪੈਨਸ਼ਨ ਅਤੇ ਇੰਦਰਾ ਗਾਂਧੀ ਡਿਸਏਬਲ ਪੈਨਸ਼ਨ ਸਕੀਮ ਤਹਿਤ 300 ਰੁਪਏ ਪ੍ਰਤੀ ਮਹੀਨਾ ਦੀ ਅਦਾਇਗੀ ਕੀਤੀ ਜਾਂਦੀ ਹੈ।ਇਸ ਤੋਂ ਇਲਾਵਾ ਰਾਸ਼ਟਰੀ ਪਰਿਵਾਰਕ ਲਾਭ ਸਕੀਮ ਦਾ ਲਾਭ ਉਸ ਪਰਿਵਾਰ ਨੂੰ ਦਿੱਤਾ ਜਾਂਦਾ ਹੈ, ਜਿਸ ਪਰਿਵਾਰ ਦੇ ਕਮਾਊ ਮੈਂਬਰ ਦੀ ਮਿਤੀ 17-10-2012 ਤੋਂ ਬਾਅਦ ਮੌਤ ਹੋਈ ਹੋਵੇ।
                     ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਪਰਿਵਾਰ ਨੂੰ 20 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ ਅਤੇ ਇਹ ਲਾਭ ਕੇਵਲ ਗ਼ਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਨੂੰ ਹੀ ਦਿੱਤਾ ਜਾਂਦਾ ਹੈ।

Check Also

ਖ਼ਾਲਸਾ ਕਾਲਜ ਵਿਖੇ ਸੰਗੀਤ ਥੈਰੇਪੀ ਅਤੇ ਕੈਂਸਰ ਰੇਡੀਏਸ਼ਨ ‘ਤੇ ਲੈਕਚਰ ਕਰਵਾਇਆ

ਅੰਮ੍ਰਿਤਸਰ, 25 ਅਗਸਤ (ਸੁਖਬੀਰ ਸਿੰਘ ਖੂਰਮਣੀਆਂ)¸- ਖ਼ਾਲਸਾ ਕਾਲਜ ਦੇ ਸੰਗੀਤ ਵਿਭਾਗ ਵੱਲੋਂ ‘ਕੈਂਸਰ ਰੇਡੀਏਸ਼ਨ ‘ਤੇ …