Tuesday, April 28, 2026

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ

ਭਗਤ ਜੀ ਦੀ ਬਾਣੀ ਮਨੁੱਖ ਨੂੰ ਕਰਮ ਕਾਂਡਾਂ ਤੇ ਵਹਿਮਾਂ-ਭਰਮਾਂ ਤੋਂ ਬਚਣ ਦਾ ਸੰਦੇਸ਼ ਦਿੰਦੀ ਹੈ- ਗਿਆਨੀ ਬਲਵਿੰਦਰ ਸਿੰਘ

PPN03111429

ਅੰਮ੍ਰਿਤਸਰ, 3 ਨਵਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਨਾਮ ਦੇਵ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ। ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਭਗਤ ਜੀ ਦਾ ਜਨਮ ਮਹਾਂਰਾਸ਼ਟਰ ਦੇ ਜਿਲ੍ਹਾ ਸਤਾਰਾ ਦੇ ਪਿੰਡ ਨਰਸੀ ਬਾਮਣੀ ਵਿਖੇ ਹੋਇਆ। ਭਗਤ ਨਾਮਦੇਵ ਜੀ ਉਨ੍ਹਾਂ ਪੰਦਰਾਂ ਭਗਤਾਂ ਵਿਚੋਂ ਇੱਕ ਸਨ, ਜਿਨ੍ਹਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ਼ ਹੈ।ਸਾਹਿਬ ਸ੍ਰੀ ਗੁਰੂ ਅਰਜਨ ਦੇ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਭਗਤ ਜੀ ਦੇ ਰਚੇ ਕੁਲ 61 ਸ਼ਬਦਾਂ ਨੂੰ 18 ਰਾਗਾਂ ਵਿਚ ਦਰਜ਼ ਕੀਤਾ ਹੈ।ਮਨਵਤਾ ਦੇ ਸੱਚੇ ਦਰਦੀ ਭਗਤ ਨਾਮ ਦੇਵ ਜੀ ਨੇ ਮਨੁਖ ਮਾਤਰ ਨੂੰ ਕੇਵਲ ਇਕ ਈਸ਼ਵਰ ਦੀ ਸਿਰਜਣਾ ਹੋਣ ਕਾਰਨ ਬਰਾਬਰਤਾਂ ਦਾ ਸੰਦੇਸ਼ ਦੇ ਕੇ ਸਮੁੱਚੇ ਭਾਰਤ ਵਰਸ਼ ਵਿਚ ਏਕਤਾ ਦੀ ਲਹਿਰ ਚਲਾਈ ਅਤੇ ਮਨੁੱਖਤਾ ਨੂੰ ਕਰਮਕਾਂਡਾਂ, ਵਹਿਮਾਂ-ਭਰਮਾਂ ਤੋਂ ਬਚਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਸ. ਰੂਪ ਸਿੰਘ ਤੇ ਸ. ਸਤਬੀਰ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਕੇਵਲ ਸਿੰਘ ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਜਗਜੀਤ ਸਿੰਘ , ਸ. ਭੁਪਿੰਦਰਪਾਲ ਸਿੰਘ ਤੇ ਸ. ਹਰਮਿੰਦਰ ਸਿੰਘ ਮੂਧਲ ਮੀਤ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਵਿਭਾਗ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸਫ਼ਸੁਪ੍ਰਿੰਟੈਂਡੈਂਟ, ਸ.ਕਰਮਬੀਰ ਸਿੰਘ, ਸ. ਗੁਰਚਰਨ ਸਿੰਘ, ਸ. ਗੁਰਦੇਵ ਸਿੰਘ ਤੇ ਸ. ਨਿਸ਼ਾਨ ਸਿੰਘ ਇੰਚਾਰਜ, ਸ. ਬਿਅੰਤ ਸਿੰਘ ਅਨੰਦਪੁਰੀ ਤੇ ਸ. ਸੁਖਰਾਜ ਸਿੰਘ ਵਧੀਕ ਮੈਨੇਜਰ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply