ਅੰਮ੍ਰਿਤਸਰ, 26 ਮਈ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਤੀਜ਼ੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।ਇਸ ਪਾਵਨ ਪਵਿੱਤਰ ਦਿਹਾੜੇ ’ਤੇ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਦੁਆਰਾ ਆਈਆਂ ਸੰਗਤ ਨੂੰ ਨਿਹਾਲ ਕੀਤਾ।
ਇਸ ਉਪਰੰਤ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਇਤਿਹਾਸ ਤੇ ਖੋਜ ਵਿਭਾਗ ਦੇ ਸਾਬਕਾ ਮੁੱਖੀ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਅਤੇ ਵਹਿਮਾਂ ਭਰਮਾਂ ਨੂੰ ਤਿਆਗ ਕੇ ਗੁਰਮਤਿ ਅਨੁਸਾਰ ਜ਼ਿੰਦਗੀ ਬਤੀਤ ਕਰਨ ਸਬੰਧੀ ਆਈ ਹੋਈ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ।
ਛੀਨਾ ਨੇ ਆਈ ਹੋਈ ਸਮੂਹ ਸੰਗਤ ਤੇ ਦੇਸ਼-ਵਿਦੇਸ਼ ’ਚ ਵੱਸਦੇ ਲੋਕਾਂ ਨੂੰ ਪਵਿੱਤਰ ਦਿਹਾੜੇ ’ਤੇ ਵਧਾਈ ਦਿੰਦੇ ਹੋਏ ਕਿਹਾ ਕਿ ਗੁਰੂ ਜੀ ਨੇ ਸਾਨੂੰ ਸ਼ਾਂਤੀ ਅਤੇ ਸੇਵਾ ਦਾ ਸੰਦੇਸ਼ ਦਿੱਤਾ, ਜਿਸ ਨੂੰ ਧਾਰਨ ਕਰਕੇ ਅਸੀ ਆਪਣੇ ਜੀਵਨ ਨੂੰ ਸਹੀ ਢੰਗ ਨਾਲ ਬਤੀਤ ਕਰ ਸਕਦੇ ਹਾਂ।ਛੀਨਾ ਨੇ ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਣ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।ਉਪਰੰਤ ਚਾਹ-ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ।
ਇਸ ਮੌਕੇ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਰਾਜਬੀਰ ਸਿੰਘ, ਮੈਂਬਰ ਗੁਰਪ੍ਰੀਤ ਸਿੰਘ ਗਿੱਲ, ਸਰਬਜੀਤ ਸਿੰਘ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖਾਲਸਾ ਕਾਲਜ ਫ਼ਾਰ ਵੂਮੈਨ ਦੀ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੀ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਡਾਇਰੈਕਟਰ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਪੀ. ਕੇ. ਕਪੂਰ, ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਪ੍ਰਿੰਸੀਪਲ ਡਾ. ਹਰਭਜਨ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਫ਼ਿਜੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਆਫ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਨਿਰਮਲਜੀਤ ਕੌਰ, ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ. ਐਸ.ਗਿੱਲ, ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਗੁਰਵਿੰਦਰਜੀਤ ਕੌਰ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …