ਸੰਗਰੂਰ, 26 ਮਈ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਕਮੇਟੀ ਮੈਂਬਰ ਵਿਨਰਜੀਤ ਸਿੰਘ ਖਡਿਆਲ ਨੇ ਆਪਣੀ ਰਿਹਾਇਸ਼ ਸੁਨਾਮ ਵਿਖੇ
ਸੰਯੁਕਤ ਕਿਸਾਨ ਮੋਰਚੇ ਦੀ ਹਮਾਇਤ ਵਿੱਚ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਿਰੁੱਧ ਆਪਣੇ ਫਰਜ਼ੰਦ ਆਲਮਫਤਹਿ ਸਿੰਘ ਨਾਲ ਕਾਲਾ ਝੰਡਾ ਲਹਿਰਾ ਕੇ ਕਾਲਾ ਦਿਨ ਮਨਾਇਆ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਨਰਜੀਤ ਖਡਿਆਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਾੜੀ ਨੀਅਤ ਨਾਲ ਕਿਸਾਨ ਮਾਰੂ ਤਿੰਨੇ ਖੇਤੀ ਕਾਨੂੰਨਾਂ ਖਿਲਾਫ਼ ਪਿਛਲੇ 6 ਮਹੀਨਿਆਂ ਤੋਂ ਗਰਮੀ ਸਰਦੀ ਝੱਲਦਿਆਂ ਦਿੱਲੀ ਦੇ ਬਾਰਡਰਾਂ ‘ਤੇ ਸੰਘਰਸ਼ ਲੜ ਰਹੀਆਂ ਸਮੁੱਚੀਆਂ ਜਥੇਬੰਦੀਆਂ ਦੇ ਸੱਦੇ ‘ਤੇ ਜਿਥੇ ਅੱਜ ਸਾਰੇ ਭਾਰਤ ਵਿੱਚ ਕਾਲੇ ਝੰਡੇ ਲਹਿਰਾ ਕੇ ਕਾਲਾ ਦਿਨ ਮਨਾਇਆ ਜਾ ਰਿਹਾ ਹੈ, ਉਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤੇ ਸਾਰੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਹਰ ਆਗੂ ਤੇ ਵਰਕਰ ਕਾਲੇ ਕਾਨੂੰਨਾਂ ਵਿਰੁੱਧ ਕਾਲੇ ਝੰਡੇ ਲਹਿਰਾ ਕੇ ਕਿਸਾਨਾਂ ਦੇ ਰੋਸ ਮਾਰਚ ਦੀ ਹਮਾਇਤ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਅੜੀਅਲ ਵਤੀਰਾ ਅਤੇ ਸੱਤਾ ਦਾ ਹੰਕਾਰ ਹੀ ਇਹਨਾਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ‘ਚ ਦੇਰੀ ਦਾ ਕਾਰਨ ਹੈ।ਉਨਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਸੋਚਣਾ ਚਾਹੀਦਾ ਹੈ ਕਿ ਸਾਡੇ ਦੇਸ਼ ਲਈ ਇਨਸਾਨ ਤੇ ਕਿਸਾਨ ਜਰੂਰੀ ਹਨ ਜਾਂ ਫਿਰ ਕਿਸਾਨ ਵਿਰੋਧੀ ਕਾਨੂੰਨ।
Check Also
ਐਡਵੋਕੇਟ ਧਾਮੀ ਤੇ ਚੁਣੇ ਹੋਰ ਅਹੁੱਦੇਦਾਰਾਂ ਨੇ ਗੁਰੂ ਸਾਹਿਬ ਦਾ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਐਡਵੋਕੇਟ ਹਰਜਿੰਦਰ …
Punjab Post Daily Online Newspaper & Print Media