Saturday, November 21, 2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਸ਼ੇਰੋਂ ਨੇ ਫੂਕੀ ਪ੍ਰਧਾਨ ਮੰਤਰੀ ਦੀ ਅਰਥੀ

ਸੰਗਰੂਰ, 26 ਮਈ (ਜਗਸੀਰ ਲੌਂਗੋਵਾਲ) – ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਸ਼ੇਰੋਂ ਵਲੋਂ ਗੁਰਦੁਆਰਾ ਸਾਹਿਬ ਵਾਲੇ ਚੌਂਕ ਵਿੱਚ ਪ੍ਰਧਾਨ ਮੰਤਰ ਨਰਿੰਦਰ ਮੋਦੀ ਦਾ ਪੁੱਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਇਕੱਠ ਨੂੰ ਸੰਬੋਧਨ ਕਰਦਿਆਂ ਇਕਾਈ ਪ੍ਰਧਾਨ ਮੱਖਣ ਸਿੰਘ ਨੇ ਦੱਸਿਆ ਕਿ ਮੋਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਕਿਸਾਨ ਪਿਛਲੇ 6 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਖੱਜ਼ਲ ਹੋ ਰਹੇ ਹਨ।
                      ਇਸ ਮੌਕੇ ਬਲਾਕ ਆਗੂ ਹਰਪਾਲ ਸਿੰਘ ਹੈਪੀ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ, ਮੀਤ ਪ੍ਰਧਾਨ ਭੂਰਾ ਸਿੰਘ, ਜਰਨਲ ਸਕੱਤਰ ਲਖਵੀਰ ਸਿੰਘ, ਸਕੱਤਰ ਜੋਬਨਵੀਰ ਸਿੰਘ, ਸੰਗਠਨ ਸਕੱਤਰ ਸੁਰਜੀਤ ਸਿੰਘ, ਸਹਿ. ਸ਼ਕੱਤਰ ਹਰਬੰਸ ਸਿੰਘ, ਪ੍ਰੈੱਸ ਸਕੱਤਰ ਕੁਲਵੀਰ ਸਿੰਘ, ਖ਼ਜਾਨਚੀ ਬਲਵਿੰਦਰ ਸਿੰਘ ਮੈਂਬਰ, ਮੱਖਣ ਸਿੰਘ, ਮੇਵਾ ਸਿੰਘ ਅਤੇ ਸਾਬਕਾ ਸਰਪੰਚ ਕੇਵਲ ਸਿੰਘ ਆਦਿ ਹਾਜ਼ਰ ਸਨ।

Check Also

ਐਡਵੋਕੇਟ ਧਾਮੀ ਤੇ ਚੁਣੇ ਹੋਰ ਅਹੁੱਦੇਦਾਰਾਂ ਨੇ ਗੁਰੂ ਸਾਹਿਬ ਦਾ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਐਡਵੋਕੇਟ ਹਰਜਿੰਦਰ …