Sunday, July 26, 2026

ਕਿਸਾਨ ਆਗੂ ਰਣ ਸਿੰਘ ਚੱਠਾ ਨੂੰ ਸਦਮਾ, ਤਾਇਆ ਦਲਵਾਰ ਸਿੰਘ ਦਾ ਦੇਹਾਂਤ

ਸੰਗਰੂਰ, 26 ਮਈ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਜਰਨਲ ਸਕੱਤਰ ਰਣ ਸਿੰਘ ਚੱਠਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਹਨਾਂ ਦੇ ਤਾਇਆ ਦਲਵਾਰ ਸਿੰਘ ਦਾ ਅਚਾਨਕ ਦੇਹਾਂਤ ਹੋ ਗਿਆ।
                       ਇਸ ਦੁੱਖ ਦੀ ਘੜੀ ‘ਚ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਜਗਜੀਤ ਸਿੰਘ ਡੱਲੇਵਾਲ ਸੂਬਾ ਪ੍ਰਧਾਨ ਬੀ.ਕੇ.ਯੂ ਏਕਤਾ ਸਿੱਧੂਪੁਰ, ਕਾਕਾ ਸਿੰਘ ਕੋਟੜਾ ਕੋੜਾ ਸੂਬਾ ਜਰਨਲ ਸਕੱਤਰ ਬੀ.ਕੇ.ਯੂ ਏਕਤਾ ਸਿੱਧੂਪੁਰ, ਸੂਬਾ ਪ੍ਰੈਸ ਸਕੱਤਰ ਮੇਹਰ ਸਿੰਘ ਥੇੜੀ, ਸੂਬਾ ਵਿੱਤ ਸਕੱਤਰ ਮਾਨ ਸਿੰਘ ਰਾਜਪੁਰਾ, ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ, ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ ਜਿਲ੍ਹਾ ਪ੍ਰਧਾਨ ਸੰਗਰੂਰ, ਬਲਦੇਵ ਸਿੰਘ ਸੰਦੋਹਾਂ ਜਿਲ੍ਹਾ ਪ੍ਰਧਾਨ ਬਠਿੰਡਾ, ਜਿਲ੍ਹਾ ਜਰਨਲ ਸਕੱਤਰ ਰੇਸ਼ਮ ਸਿੰਘ ਯਾਤਰੀ, ਮਲੂਕ ਸਿੰਘ ਹੀਰਕੇ ਜਿਲ੍ਹਾ ਪ੍ਰਧਾਨ ਮਾਨਸਾ, ਗੁਰਮੀਤ ਸਿੰਘ ਰੁੜਕੀ ਜਿਲ੍ਹਾ ਪ੍ਰਧਾਨ ਸ੍ਰੀ ਫਤਿਹਗੜ੍ਹ ਸਾਹਿਬ, ਜੋਰਾਵਰ ਸਿੰਘ ਬਲਬੇੜਾ ਜਿਲ੍ਹਾ ਪ੍ਰਧਾਨ ਪਟਿਆਲਾ, ਪਰਗਟ ਸਿੰਘ ਚੱਕ ਪੱਖੀ ਜਿਲ੍ਹਾ ਪ੍ਰਧਾਨ ਫਾਜ਼ਿਲਕਾ, ਸੁਖਦੇਵ ਸਿੰਘ ਬੜਾ ਗੁਜਰ ਜਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਬੋਹੜ ਰੁਪਈਆ ਵਾਲਾ ਜਿਲ੍ਹਾ ਪ੍ਰਧਾਨ ਫਰੀਦਕੋਟ, ਮੱਘਰ ਸਿੰਘ ਜਿਲ੍ਹਾ ਪ੍ਰਧਾਨ ਫਿਰੋਜਪੁਰ, ਕੁਲਵਿੰਦਰ ਸਿੰਘ ਜਿਲ੍ਹਾ ਪ੍ਰਧਾਨ ਮੋਹਾਲੀ, ਰਵਿੰਦਰ ਸਿੰਘ ਜਿਲ੍ਹਾ ਪ੍ਰਧਾਨ ਰੋਪੜ, ਬਲਵੀਰ ਸਿੰਘ ਖੀਰਨੀਆ ਜਿਲ੍ਹਾ ਪ੍ਰਧਾਨ ਲੁਧਿਆਣਾ, ਜਸਪਾਲ ਸਿੰਘ ਜਿਲ੍ਹਾ ਪ੍ਰਧਾਨ ਬਰਨਾਲਾ, ਜਿਲ੍ਹਾ ਵਿੱਤ ਸਕੱਤਰ ਕਸਮੀਰ ਸਿੰਘ ਕਾਕੜਾ, ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਜੌਲੀਆਂ, ਮੀਤ ਪ੍ਰਧਾਨ ਗੁਰਬਖਸ਼ੀਸ਼ ਸਿੰਘ ਬਾਲਦ ਕਲਾ, ਜਿਲ੍ਹਾ ਆਗੂ ਪਿਆਰਾ ਸਿੰਘ ਭੰਗੂ, ਸੁਨਾਮ ਬਲਾਕ ਦੇ ਪ੍ਰਧਾਨ ਹਰੀ ਸਿੰਘ ਚੱਠਾ, ਭਵਾਨੀਗੜ੍ਹ ਬਲਾਕ ਦੇ ਪ੍ਰਧਾਨ ਕਸ਼ਮੀਰ ਸਿੰਘ ਕਾਕੜਾ, ਲਹਿਰਾ ਬਲਾਕ ਦੇ ਪ੍ਰਧਾਨ ਗੁਰਲਾਲ ਸਿੰਘ ਜਲੂਰ, ਜਰਨਲ ਸਕੱਤਰ ਲਖਵਿੰਦਰ ਸਿੰਘ ਡੂਡੀਆਂ, ਕਿਸਾਨ ਆਗੂ ਹਰਦੀਪ ਸਿੰਘ ਹਰੀਗੜ, ਕਿਸਾਨ ਆਗੂ ਭੀਮ ਕੜਿਆਲ, ਇਕਾਈ ਪ੍ਰਧਾਨ ਰਾਜ ਸਿੰਘ ਖਾਲਸਾ ਦੋਲੇਵਾਲ, ਇਕਾਈ ਪ੍ਰਧਾਨ ਗੋਬਿੰਦ ਸਿੰਘ ਬਿੱਲਾ ਜਖੇਪਲ, ਇਕਾਈ ਪ੍ਰਧਾਨ ਲਾਲਵਿੰਦਰ ਸਿੰਘ ਲਾਲੀ ਸਕਰੋਦੀ, ਇਕਾਈ ਪ੍ਰਧਾਨ ਗੁਰਮੀਤ ਸਿੰਘ ਚੱਠਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …