Thursday, September 10, 2026

ਸ਼੍ਰੋਮਣੀ ਕਮੇਟੀ ਵੱਲੋਂ 6 ਸਾਲਾ ਮੁਹੰਮਦ ਉਵੇਸ ਨੂੰ ਕੈਂਸਰ ਦੇ ਇਲਾਜ ਲਈ ਸਹਾਇਤਾ ਦਿਤੀ

PPN03111430

ਅੰਮ੍ਰਿਤਸਰ, 3 ਨਵਬਰ (ਗੁਰਪ੍ਰੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਹਾਰਨਪੁਰ (ਉੱਤਰ ਪ੍ਰਦੇਸ਼) ਵਾਸੀ 6 ਸਾਲਾ ਮੁਹੰਮਦ ਉਵੇਸ ਜੋ ਭਿਆਨਕ ਰੋਗ ਕੈਂਸਰ ਤੋਂ ਪੀੜਤ ਹੈ ਨੂੰ ਇਲਾਜ ਲਈ 20 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਆਪਣੇ ਦਫਤਰ ਵਿੱਚ ਦਿੱਤਾ। ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਵਿਸ਼ੇਸ਼ ਉਪਰਾਲੇ ਸਦਕਾ ਸ਼੍ਰੋਮਣੀ ਕਮੇਟੀ ਵੱਲੋਂ ਜਾਤ-ਪਾਤ ਭੇਦ-ਭਾਵ ਬਿਨਾ ਕੈਂਸਰ ਪੀੜਤਾਂ ਲਈ ਸਹਾਇਤਾ ਦੇਣੀ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਹੁਣ ਤੀਕ ਹਜ਼ਾਰਾ ਪੀੜ੍ਹਤ ਸਹਾਇਤਾ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁਹੰਮਦ ਮੁਰਸਲੀਨ ਪੁਤਰ ਅੱਲਾਦੀਆ ਵਾਸੀ ਸਹਾਰਨਪੁਰ ਉੱਤਰ ਪ੍ਰਦੇਸ਼ ਨੇ ਆਪਣੇ 6 ਸਾਲਾ ਪੁਤਰ ਮੁਹੰਮਦ ਉਵੇਸ ਨੂੰ ਕੈਂਸਰ ਤੋਂ ਪੀੜ੍ਹਤ ਹੋਣ ਕਰਕੇ ਸਹਾਇਤਾ ਦੀ ਮੰਗ ਕੀਤੀ ਸੀ ਜਿਸ ਨੂੰ ਪ੍ਰਧਾਨ ਸਾਹਿਬ ਵੱਲੋਂ 20 ਜਹਾਰ ਰੁਪਏ ਸਹਾਇਤਾ ਦੇਣੀ ਪ੍ਰਵਾਨ ਕੀਤੀ ਗਈ ਹੈ ਜੋ ਪੀੜ੍ਹਤ ਬੱਚੇ ਅਤੇ ਉਸ ਦੇ ਵਾਰਸਾਂ ਨੂੰ ਚੈੱਕ ਰਾਹੀ ਅਦਾ ਕਰ ਦਿਤੇ ਗਏ ਹਨ।ਇਸ ਮੌਕੇ ਸ. ਸੁਖਬੀਰ ਸਿੰਘ ਮੂਲੇਚੱਕ, ਸ. ਅਜੈਬ ਸਿੰਘ ਅਭਿਆਸੀ ਆਦਿ ਮੌਜੂਦ ਸਨ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply