ਪਠਾਨਕੋਟ, 27 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਉਪਜੇ ਹਾਲਾਤ ‘ਚ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨਾਲ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵੀ ਰਾਬਤਾ ਬਣਾਈ ਰੱਖਣ ਦੇ ਮਨੋਰਥ ਨਾਲ ਸਵੈ ਇੱਛਾ ਨਾਲ ਆਨਲਾਈਨ ਸਮਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਦੇ ਨਾਲ ਹੀ ਸਕੂਲ ਸਿੱਖਿਆ ਵਿਭਾਗ ਵਲੋਂ ਵੀ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਬਹੁਤ ਸਾਰੀਆਂ ਦਿਲਚਸਪ ਆਨਲਾਈਨ ਗਤੀਵਿਧੀਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ।
ਵਿਭਾਗ ਦੇ ਮੀਡੀਆ ਸੈਲ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ‘ਵਿਸ਼ੇਸ ਸਮਰ ਗਤੀਵਿਧੀਆਂ’ ਅਧੀਨ ਨਵੇਂ ਸੈਸ਼ਨ ਦੌਰਾਨ ਗਣਿਤ ਵਿਸ਼ੇ ਦੇ ਹੁਣ ਤੱਕ ਕੀਤੇ ਜਾ ਚੁੱਕੇ ਪਾਠਕ੍ਰਮ ਦੇ ਆਧਾਰ ‘ਤੇ ਮੰਨੋਰੰਜਕ ਅਤੇ ਸਿੱਖਿਆਦਾਇਕ ਆਨਲਾਈਨ ਗਤੀਵਿਧੀਆਂ ਸ਼ੁਰੂ ਕਰਨ ਦੀ ਯੋਜਨਾ ਉਲੀਕੀ ਗਈ ਹੈ।
ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਨੇ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਗਣਿਤ ਵਿਸ਼ੇ ਲਈ ਦੋ ਗਰੁੱਪਾਂ ਮਿਡਲ ਅਤੇ ਸੈਕੰਡਰੀ ਲਈ ਗਤੀਵਿਧੀਆਂ ਦੀ ਯੋਜਨਾ ਉਲੀਕੀ ਗਈ ਹੈ।ਜੋ 1 ਜੂਨ ਤੋਂ ਸ਼ੁਰੂ ਹੋ ਕੇ 23 ਜੂਨ ਤੱਕ ਜਾਰੀ ਰਹਿਣਗੀਆਂ।ਮਿਡਲ ਗਰੁੱਪ ਦੀਆਂ ਜਮਾਤਾਂ ਛੇਵੀਂ, ਸੱਤਵੀਂ ਅਤੇ ਅੱਠਵੀਂ ਲਈ ਕੁੱਲ 10 ਪ੍ਰਯੋਗੀ ਗਤੀਵਿਧੀਆਂ ਸੂਚੀਬੱਧ ਕੀਤੀਆਂ ਗਈਆਂ ਹਨ ਅਤੇ ਵਿਦਿਆਰਥੀ ਇਹਨਾਂ ਵਿੱਚੋਂ ਕੋਈ ਚਾਰ ਮਨਪਸੰਦ ਗਤੀਵਿਧੀਆਂ ਕਰਨਗੇ। ਇਸੇ ਤਰ੍ਹਾਂ ਸੈਕੰਡਰੀ ਗਰੁੱਪ ਦੀਆਂ ਨੌਵੀਂ ਅਤੇ ਦਸਵੀਂ ਜਮਾਤਾਂ ਲਈ ਕੁੱਲ 9 ਪ੍ਰਯੋਗੀ ਗਤੀਵਿਧੀਆਂ ਸੂਚੀਬੱਧ ਕੀਤੀਆਂ ਗਈਆਂ ਹਨ। ਵਿਦਿਆਰਥੀ ਆਪੋ ਆਪਣੀ ਦਿਲਚਸਪੀ ਅਨੁਸਾਰ ਕੋਈ ਚਾਰ ਕਿਰਿਆਵਾਂ ਕਰਨਗੇ। ਸਿੱਖਿਆ ਅਧਿਕਾਰੀਆਂ ਨੇ ਸਕੂਲ ਮੁਖੀਆਂ ਅਤੇ ਵਿਸ਼ਾ ਅਧਿਆਪਕਾਂ ਨੂੰ ਇਹਨਾਂ ਗਤੀਵਿਧੀਆਂ ਵਿੱਚ ਸਮੂਹ ਵਿਦਿਆਰਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਵਿਦਿਆਰਥੀਆਂ ਨੂੰ ਲੋੜੀਂਦੀ ਅਗਵਾਈ ਦੇਣ ਲਈ ਵੀ ਕਿਹਾ।
ਜਿਲ੍ਹਾ ਮੈਂਟਰ ਗਣਿਤ ਅਮਿਤ ਵਸਸਿਟ ਨੇ ਦੱਸਿਆ ਕਿ ਇਨ੍ਹਾਂ ਪਾਠਕ੍ਰਮ ਆਧਾਰਿਤ ਗਤੀਵਿਧੀਆਂ ਦੇ ਨਾਲ ਨਾਲ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਆਨਲਾਈਨ ਤਰੀਕੇ ਹੀ ਮੁਕਾਬਲਾ ਪ੍ਰੀਖਿਆਵਾਂ ਐਨ.ਐਮ.ਐਸ.ਐਸ ਅਤੇ ਐਨ.ਟੀ.ਐਸ.ਈ ਦੀ ਤਿਆਰੀ ਜਾਰੀ ਰੱਖਣ ਦੀ ਵੀ ਯੋਜਨਾ ਉਲੀਕੀ ਗਈ ਹੈ।
ਇਸ ਮੌਕੇ ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ, ਜਿਲ੍ਹਾ ਐਮ.ਆਈ.ਐਸ ਕੋਆਰਡੀਨੇਟਰ ਮੁਨੀਸ਼ ਗੁਪਤਾ, ਸਿਖਿਆ ਸੁਧਾਰ ਟੀਮ ਮੈਂਬਰ ਕਮਲ ਕਿਸ਼ੋਰ, ਰਮੇਸ਼ ਕੁਮਾਰ, ਮੁਨੀਸ਼ ਕੁਮਾਰ ਤੇ ਬ੍ਰਿਜ਼ ਰਾਜ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …