Sunday, September 20, 2026

ਕੋਰੋਨਾਵਾਇਰਸ ਦੀ ਰੋਕਥਾਮ ਲਈ ਟੀਕਾਕਰਨ ਜ਼ਰੂਰੀ – ਸਿਵਲ ਸਰਜਨ

ਜਿਲ੍ਹੇ ਵਿੱਚ ਅੱਜ 2064 ਲੋਕਾਂ ਨੇ ਲਗਵਾਇਆ ਕਰੋਨਾ ਦਾ ਟੀਕਾ

ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ) – ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਟੀਕਾਕਰਨ ਬਹੁਤ ਜਰੂਰੀ ਹੈ ਅਤੇ ਸਿਹਤ ਵਿਭਾਗ ਵਲੋਂ ਵੱਖ-ਵੱਖ ਹਸਪਤਾਲਾਂ ਵਿੱਚ ਲੋਕਾਂ ਨੂੰ ਕਰੋਨਾ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ।ਇਹ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹਨ।
                ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਅੱਜ 2064 ਲੋਕਾਂ ਨੂੰ ਕੋਵਿਡ 19 ਦੇ ਟੀਕੇ ਲਗਾਏ ਗਏ ਹਨ ਅਤੇ ਕਿਸੇ ਵੀ ਵਿਅਕਤੀ ਦੀ ਸਿਹਤ ‘ਤੇ ਕੋਈ ਬੁਰਾ ਪ੍ਰਭਾਵ ਦੇਖਣ ਨੂੰ ਨਹੀਂ ਮਿਲਿਆ।ਸਿਵਲ ਸਰਜਨ ਨੇ ਦੱਸਿਆ ਕਿ ਮਾਰਚ 2020 ਤੋਂ ਅਸੀਂ ਸਭ ਇਸ ਮਹਾਂਮਾਰੀ ਨਾਲ ਜੂਝ ਰਹੇ ਹਾਂ।ਜਿਸ ਲਈ ਇਸ ਸਾਲ ‘ਚ ਸ਼ੁਰੂ ਹੋਇਆ ਟੀਕਾਕਰਨ ਪੂਰੀ ਤਰਾਂ ਨਾਲ ਸੁਰੱਖਿਅਤ ਹੈ।ਉਨਾਂ ਕਿਹਾ ਕਿ ਲੋਕਾਂ ਵਿੱਚ ਕੋਵਿਡ-19 ਵੈਕਸੀਨ ਪ੍ਰਤੀ ਅਫਵਾਹਾਂ ਫੈਲ ਰਹੀਆਂ ਹਨ ਕਿ ਇਹ ਵੈਕਸੀਨ ਪਹਿਲੀ ਵਾਰ ਲਗਾਈ ਜਾ ਰਹੀ ਹੈ, ਇਸ ਲਈ ਇਸ ਦੇ ਸਾਈਡ ਇਫੈਕਟ ਹੋ ਸਕਦੇ ਹਨ।ਪਰ ਅਸੀਂ ਭਰੋਸਾ ਦਿਵਾਉਣਾ ਚਾਹੁੰਦੇ ਹਾਂ ਕਿ ਲੋਕਾਂ ਨੂੰ ਡਰਨ ਦੀ ਕੋਈ ਜ਼ਰੂਰਤ ਨਹੀਂ ਹੈ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …