ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗਿਆਨੀ ਭਗਵਾਨ ਸਿੰਘ
ਸਾਬਕਾ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਗਿਆਨੀ ਜੀ ਬਹੁਤ ਹੀ ਉਚੇ-ਸੁੱਚੇ ਜੀਵਨ ਅਤੇ ਮਿੱਠ ਬੋਲੜੇ ਸੁਭਾਅ ਦੇ ਮਾਲਕ ਸਨ।ਉਨਾਂ ਨੇ ਆਪਣੇ ਜੀਵਨ ਕਾਲ ਦਾ ਲੰਮਾ ਸਮਾਂ ਪੰਥ ਦੀ ਸੇਵਾ ਨਿਭਾਈ।ਇਨ੍ਹਾਂ ਦਾ ਅਕਾਲ ਚਲਾਣਾ ਪੰਥ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।ਉਹ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦੇ ਹੋਏ ਵਾਹਿਗੁਰੂ ਜੀ ਅੱਗੇ ਅਰਦਾਸ ਕਰਦੇ ਹਨ ਕਿ ਗੁਰੂ ਸਾਹਿਬ ਕਿਰਪਾ ਕਰਨ ਗਿਆਨੀ ਭਗਵਾਨ ਸਿੰਘ ਜੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media