Monday, August 31, 2026

ਹਲਕਾ ਕੇਂਦਰੀ ‘ਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਲਗਾਏ ਜਾਣਗੇ 6 ਨਵੇਂ ਟਿਊਬਵੈਲ – ਸੋਨੀ

ਸੋਨੀ ਨੇ ਨਿਗਮ ਕਮਿਸ਼ਨਰ ਨੂੰ ਦਿੱਤਾ 50 ਲੱਖ ਦਾ ਚੈਕ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿੱਚ ਮੌਜ਼ੁਦਾ ਗਰਮੀਆਂ ਦੌਰਾਨ ਪੀਣ ਵਾਲੇ ਪਾਣੀ ਦੀ ਕੋਈ ਦਿੱਕਤ ਦੇ ਮੱਦੇਨਜ਼ਰ 6 ਨਵੇਂ ਟਿਊਬਵੈਲ ਲਗਾਏ ਜਾ ਰਹੇ ਹਨ।ਡਾਕਟਰੀ ਸਿੱਖਿਆ ਤੇ ਖੋੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ ਇਸ ਕੰਮ ਲਈ ਪੰਜਾਬ ਸਰਕਾਰ ਵਲੋਂ ਨਗਰ ਨਿਗਮ ਨੂੰ 50 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।ਉਨਾਂ ਦੱਸਿਆ ਕਿ ਇਸ ਕਾਰਜ਼ ਲਈ ਉਨਾਂ ਨੇ 50 ਲੱਖ ਰੁਪਏ ਦਾ ਚੈਕ ਨਿਗਮ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੂੰ ਦਿੱਤਾ ਹੈ।ਉਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂੰ ਅਗਰਵਾਲ ਵੀ ਹਾਜ਼ਰ ਸਨ।
                   ਕੈਬਨਿਟ ਮੰਤਰੀ ਸੋਨੀ ਨੇ ਅੰਮ੍ਰਿਤਸਰ ਤੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਤਬਦੀਲ ਹੋਏ ਡਾ. ਹਿਮਾਂਸ਼ੂੰ ਅਗਰਵਾਲ ਤੇ ਉਨਾਂ ਦੀ ਪਤਨੀ ਸ੍ਰੀਮਤੀ ਕੋਮਲ ਮਿੱਤਲ ਵਲੋਂ ਜਿਲ੍ਹੇ ਨੂੰ ਦਿੱਤੀਆਂ ਸੇਵਾਵਾਂ ਦੀ ਪ੍ਰਸੰਸਾ ਕਰਦੇ ਹੋਏ ਉਨਾਂ ਦੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ।

Check Also

ਸਿਮਰਿਤ ਲੂਥਰਾ ਵਲੋਂ ਪੇਟਿੰਗ ਦੀ ਸੋਲੋ ਪ੍ਰਦਰਸ਼ਨੀ ਦਾ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਉਦਘਾਟਨ

ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ) – ਸਥਾਨਕ ਆਰਟ ਗੈਲਰੀ ਵਿਖੇ ਸਿਮਰਿਤ ਲੂਥਰਾ ਵਲੋਂ ਪੇਟਿੰਗ ਦੀ …