Saturday, April 25, 2026

ਨੌਜਵਾਨ ਕੋਰੋਨਾ ਵਿਰੁੱਧ ਜਾਗਰੂਕਤਾ ਲਹਿਰ ਪੈਦਾ ਕਰਨਗੇ – ਦਿਲਰਾਜ਼ ਸਰਕਾਰੀਆ

ਮੁੱਖ ਮੰਤਰੀ ਪੰਜਾਬ ਨਾਲ ਵੀਡੀਓ ਕਾਨਫਰੰਸ ‘ਚ ਕੀਤਾ ਵਾਅਦਾ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਨੂੰ ਕਰੋਨਾ ਤੋਂ ਮੁੱਕਤ ਕਰਵਾਉਣ ਲਈ ਨੌਜਵਾਨਾਂ ਦਾ ਸਾਥ ਲੈਣ ਵਾਸਤੇ ਕੀਤੇ ਗਏ ਰਾਬਤਾ ਪ੍ਰੋਗਰਾਮ ਤਹਿਤ ਅੰਮ੍ਰਿਤਸਰ ਤੋਂ ਮੁਖਾਤਿਬ ਹੁੰਦੇ ਯੂਥ ਵਿਕਾਸ ਬੋਰਡ ਦੇ ਵਾਈਸ ਪ੍ਰਧਾਨ ਪ੍ਰਿੰਸ ਖੁੱਲਰ ਨੇ ਵਾਅਦਾ ਕੀਤਾ ਕਿ ਪੰਜਾਬ ਦੇ ਨੌਜਵਾਨ ਪਿੰਡਾਂ ਤੇ ਸ਼ਹਿਰਾਂ ਵਿਚ ਲੋਕਾਂ ਨੂੰ ਜਾਗਰੂਕ ਕਰਕੇ ਇਸ ਮਹਾਂਮਾਰੀ ਤੋਂ ਪੰਜਾਬ ਨੂੰ ਮੁਕਤੀ ਦਿਵਾਉਣਗੇ।ਖੁੱਲਰ ਨੇ ਕਿਹਾ ਕਿ ਪਿਛਲੇ ਸਾਲ ਕਰੋਨਾ ਦੀ ਸ਼ੁਰੂਆਤ ਵੇਲੇ ਪੰਜਾਬ ਦੇ ਨੌਜਵਾਨਾਂ ਨੇ ਜਿਥੇ ਪਿੰਡਾਂ ਵਿਚ ਠੀਕਰੀ ਪਹਿਰੇ ਲਗਾ ਕੇ ਕਰੋਨਾ ਨੂੰ ਪਿੰਡਾਂ ਵਿਚ ਦਾਖਲ ਹੋਣ ਤੋਂ ਰੋਕ ਦਿੱਤਾ ਸੀ, ਉਸੇ ਤਰਾਂ ਹੁਣ ਵੀ ਪੰਜਾਬ ਦੇ ਨੌਜਵਾਨ ਲੋਕਾਂ ਨੂੰ ਕੋਰੋਨਾ ਖਿਲਾਫ ਜੰਗ ਲਈ ਤਿਆਰ ਕਰਨਗੇ।ਉਨਾਂ ਕਿਹਾ ਕਿ ਇਹ ਕੋਸ਼ਿਸ਼ ਰਹੇਗੀ ਕਿ ਲੋਕਾਂ ਨੂੰ ਵੈਕਸੀਨ ਲਗਾਉਣ, ਸ਼ੱਕ ਪੈਣ ‘ਤੇ ਕਰੋਨਾ ਦਾ ਟੈਸਟ ਕਰਵਾਉਣ ਅਤੇ ਲੋੜਵੰਦ ਪਰਿਵਾਰ ਇਸ ਬਿਮਾਰੀ ਦੌਰਾਨ ਇਕਾਂਤਵਾਸ ਵਿੱਚ ਰਹਿੰਦਾ ਹੈ ਤਾਂ ਉਸ ਦੇ ਖਾਣੇ ਦਾ ਵੀ ਪ੍ਰਬੰਧ ਕਰੀਏ।ਉਨਾਂ ਦੇ ਯੂਥ ਕਲੱਬ ਇਸ ਨੇਕ ਕੰਮ ਲਈ ਤਿਆਰ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਇਸ ਯੋਜਨਾ ‘ਤੇ ਡਟ ਕੇ ਕੰਮ ਕਰਨਗੇ।
                    ਜਿਲ੍ਹਾ ਪ੍ਰੀਸ਼ਦ ਚੇਅਰਮੈਨ ਅਤੇ ਨੌਜਵਾਨ ਆਗੂ ਦਿਲਰਾਜ਼ ਸਿੰਘ ਸਰਕਾਰੀਆ ਨੇ ਵੀ ਪਿੰਡਾਂ ਦੇ ਨੌਜਵਾਨਾਂ ਨੂੰ ਕੋਰੋਨਾ ਮਹਾਂਮਾਰੀ ਵਿਰੁੱਧ ਲਾਮਬੰਦ ਹੈ ਕੇ ਡਟ ਜਾਣ ਦੀ ਅਪੀਲ ਕੀਤੀ।ਵਿਧਾਇਕ ਤਰਸੇਮ ਸਿੰਘ ਡੀ.ਸੀ, ਵਿਧਾਇਕ ਸੁਨੀਲ ਦੱਤੀ, ਚੇਅਰਮੈਨ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਅਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਵੀ ਇਸ ਮੁਹਿੰਮ ਵਿਚ ਨੌਜਵਾਨਾਂ ਦਾ ਵੱਧ ਤੋਂ ਵੱਧ ਸਾਥ ਦੇਣ ਦਾ ਭਰੋਸਾ ਦਿੱਤਾ।
                 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ, ਐਸ.ਡੀ.ਐਮ ਬਾਬਾ ਬਕਾਲਾ ਮੇਜਰ ਸੁਮਿਤ ਮੁੱਧ, ਜਿਲ੍ਹਾ ਪੰਚਾਇਤ ਅਧਿਕਾਰੀ ਗੁਰਪ੍ਰੀਤ ਸਿੰਘ ਗਿੱਲ, ਸਹਾਇਕ ਡਾਇਰੈਕਟਰ ਯੂਥ ਸੇਵਾਵਾਂ ਸੁਭਾਸ਼ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …