ਅੰਮ੍ਰਿਤਸਰ, 28 ਮਈ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਹਲਕਾ ਪੂਰਬੀ ਦੀ ਵਾਰਡ ਨੰ: 24 ਦੇ ਰਸੂਲਪੁਰ ਕੱਲਰ ਇਲਾਕੇ ਦੀਆਂ ਸੜਕਾਂ ਨੂੰ
50 ਲੱਖ ਨਾਲ ਪੱਕਿਆ ਕਰਨ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ।ਇਸ ਨਾਲ 40 ਖੂਹ ਆਬਾਦੀ, ਰਸੂਲਪੁਰ ਕੱਲਰ ਅਤੇ ਕ੍ਰਿਸ਼ਨਾ ਨਗਰ, ਦਸ਼ਮੇਸ਼ ਨਗਰ ਆਉਣ ਵਾਲੇ ਰਾਹਗੀਰਾਂ ਨੂੰ ਕਾਫੀ ਸਹੂਲਤ ਮਿਲੇਗੀ।ਮੇਅਰ ਨੇ ਇਸ ਸਮੇਂ ਇਕੱਤਰ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਇਹਨਾਂ ਨੂੰ ਹੱਲ ਕਰਨ ਲਈ ਮੌਕੇ ‘ਤੇ ਮੌਜ਼ੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਮੇਅਰ ਰਿੰਟੂ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਨਗਰ ਨਿਗਮ ਅੰਮ੍ਰਿਤਸਰ ਵਲੋਂ ਸ਼ਹਿਰ ਵਿੱਚ ਕਰੋੜਾਂ ਦੇ ਵਿਕਾਸ ਕਾਰਜ਼ ਕਰਵਾਏ ਗਏ ਹਨ।ਉਨਾਂ ਕਿਹਾ ਕਿ ਵਾਰਡ ਨੰ: 24 ਦੇ ਰਸੂਲਪੁਰ ਕੱਲਰ ਦਾ ਇਲਾਕੇ ਨੂੰ ਪਿਛਲੀਆਂ ਸਰਕਾਰਾਂ ਵਲੋਂ ਅਣਗੌਲਿਆਂ ਕੀਤਾ ਗਿਆ ਸੀ।ਪਰ ਜਦੋਂ ਤੋਂ ਉਹਨ ਾਂਨੇ ਕਾਰਜ਼ਭਾਰ ਸੰਭਾਲਿਆ ਹੈ, ਇਸ ਇਲਾਕੇ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕਈ ਵਿਕਾਸ ਦੇ ਕੰਮ ਕਰਵਾਏ ਹਨ।ਉਨਾਂ ਕਿਹਾ ਕਿ ਇਲਾਕਾ ਨਿਵਾਸੀਆਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਨਵੀਆਂ ਵਾਟਰ ਸਪਲਾਈ ਦੀਆਂ ਪਾਈਪਾਂ ਵੀ ਪਾਈਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਇਲਾਕੇ ਵਿਚ ਵਿਕਾਸ ਦੇ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਾਰੇ ਵਿਕਾਸ ਕਾਰਜ਼ ਜਲਦ ਨੇਪਰੇ ਚਾੜੇ ਜਾਣਗੇ।
ਇਸ ਮੌਕੇ ਕੌਂਸਲਰ ਰਜਿੰਦਰ ਸਿੰਘ ਸੈਣੀ, ਮਿੱਠੂ ਮਦਾਨ, ਰਾਜਪਾਲ ਮਹਾਜਨ, ਜਸਬੀਰ ਸਿੰਘ, ਬਲਬੀਰ ਸਿੰਘ, ਮਨਜੀਤ ਸਿੰਘ, ਅਸ਼ੋਕ ਛੀਨਾ, ਮਨੀਸ਼ ਸਰੀਨ, ਰਾਜੀਵ, ਲੱਡੂ ਪ੍ਰਧਾਨ, ਹਰਜੀਤ ਸਿੰਘ ਚੱਕੀ ਵਾਲਾ, ਅਮਰਬੀਰ ਸਿੰਘ, ਐਕਸੀਅਨ ਭਲਿੰਦਰ ਸਿੰਘ, ਐਕਸੀਅਨ ਬਲਜੀਤ ਸਿੰਘ ਆਦਿ ਹਾਜ਼ਰ ਸਨ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media