Saturday, July 25, 2026

ਸ੍ਰੀ ਗੁਰੂ ਤੇਗ ਬਹਾਦਰ ਤੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਧਾਰਮਿਕ ਪ੍ਰੋਗਰਾਮ ਤੇ ਧਾਰਮਿਕ ਮੁਕਾਬਲਿਆਂ ਦਾ ਵੀ ਹੋਇਆ ਆਯੋਜਨ
ਅੰਮ੍ਰਿਤਸਰ, 28 ਮਈ (ਸੰਧੂ) – ਨੌਵੇ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਅਤੇ ਤੀਸਰੇ ਗੁਰੂ ਸ੍ਰੀ ਗੁਰੂ ਅਮਰ ਦਾਸ ਜੀ ਦੇ ਪ੍ਰਕਾਸ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਗੇਟ ਹਕੀਮਾਂ ਸਥਿਤ ਮੁਹੱਲਾ ਹਰਗੋਬਿੰਦਪੁਰਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਆਯੋਜਿਤ ਕੀਤਾ ਗਿਆ।ਇਸ ਤੋਂ ਇਲਾਵਾ ਧਾਰਮਿਕ ਮੁਕਾਬਲੇ ਵੀ ਕਰਵਾਏ ਗਏ।
               ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਹਿਜ ਪਾਠ ਕੀਤੇ ਗਏ ਤੇ ਉਪਰੰਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਵੱਖ-ਵੱਖ ਸਕੂਲੀ ਬੱਚਿਆਂ ਵੱਲੋ ਸ਼ਬਦ ਗਾਇਨ ਤੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ।ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਤੇ ਹੋਰ ਬੁਲਾਰਿਆਂ ਨੇ ਗੁਰੂ ਸਹਿਬਾਨ ਜੀ ਦੀ ਜੀਵਨ ਫਲਸਫੇ ‘ਤੇ ਚਾਨਣਾ ਪਾਇਆ। ਸਹਿਜ ਪਾਠ, ਸ਼ਬਦ ਕੀਰਤਨ ਤੇ ਹੋਰ ਧਾਰਮਿਕ ਗਤੀਵਿਧੀਆਂ ਵਿੱਚ ਸ਼ਮੂਲੀਅਤ ਕਰਨ ਵਾਲੇ ਬੱਚਿਆਂ ਅਤੇ ਬੀਬੀਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਗਏ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …