Monday, June 22, 2026

ਲਾਕਡਾਊਨ ਤੇ ਕੋਵਿਡ ਨਿਯਮਾਂ ਦੀ ਉਲੰਘਣਾ ਖਿਲਾਫ਼ 2 ਮੁਕੱਦਮੇ ਦਰਜ਼

ਪੁਲਿਸ ਨੇ 890 ਦੇ ਕਰਵਾਏ ਕੋਵਿਡ ਟੈਸਟ, 55 ਦੇ ਕੀਤੇ ਚਲਾਨ

ਨਵਾਂਸ਼ਹਿਰ, 28 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਜ਼ਿਲ੍ਹੇ ਵਿਚ ਪੁਲਿਸ ਵੱਲੋਂ ਅੱਜ 2 ਮੁਕੱਦਮੇ ਦਰਜ਼ ਕੀਤੇ ਗਏ ਜਦਕਿ ਬਿਨਾਂ ਮਾਸਕ ਵਾਲੇ 890 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਉਣ ਤੋਂ ਇਲਾਵਾ 55 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ।ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਸੁਰਿੰਦਰ ਕੁਮਾਰ ਪੁੱਤਰ ਕਿਸ਼ਨ ਲਾਲ ਵਾਸੀ ਸਿੰਬਲ ਮਜਾਰਾ ਕਰਫ਼ਿਊ ਦੌਰਾਨ ਆਪਣੀ ਕਰਿਆਨੇ ਦੀ ਦੁਕਾਨ ਖੋਲ੍ਹ ਕੇ ਨਜਾਇਜ਼ ਸ਼ਰਾਬ ਵੇਚ ਰਿਹਾ ਸੀ, ਜਿਸ ਪਾਸੋਂ 12 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ।ਉਸ ਖਿਲਾਫ਼ ਥਾਣਾ ਸਦਰ ਬਲਾਚੌਰ ਵਿਖੇ ਮੁਕੱਦਮਾ ਦਰਜ਼ ਕੀਤਾ ਗਿਆ ਹੈ।ਇਸੇ ਤਰ੍ਹਾਂ ਓਂਕਾਰ ਸਿੰਘ ਪੁੱਤਰ ਦਰਸ਼ਨ ਲਾਲ ਵਾਸੀ ਮੰਗੂਪੁਰ, ਥਾਣਾ ਪੋਜੇਵਾਲ ਅਤੇ ਜਸਵੀਰ ਸਿੰਘ ਪੁੱਤਰ ਵਾਸਦੇਵ ਵਾਸੀ ਦਸਮੇਸ਼ ਅਕੈਡਮੀ ਰੋਡ ਅਨੰਦਪੁਰ ਸਾਹਿਬ ਜ਼ਿਲ੍ਹਾ ਰੋਪੜ ਵੱਲੋਂ ਕਰਫ਼ਿਊ ਦੌਰਾਨ ਰਾਤ ਸਮੇਂ ਡਸਟ ਨਾਲ ਭਰੀ ਟਰੈਕਟਰ-ਟਰਾਲੀ ਚਲਾਉਣ ’ਤੇ ਥਾਣਾ ਪੋਜੇਵਾਲ ਵਿਖੇ ਮਾਮਲਾ ਦਰਜ਼ ਕੀਤਾ ਗਿਆ ਹੈ।
                   ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਅੱਜ ਪੁਲਿਸ ਵੱਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਗੈਰ ਮਾਸਕ ਘੁੰਮਣ ਵਾਲੇ 890 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 55 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਦਿਖਾਉਣ ਅਤੇ ਲਾਕਡਾੳੂਨ ਅਤੇ ਨਾਈਟ ਕਰਫ਼ਿਊ ਦੇ ਸਮੇਂ ਦੌਰਾਨ ਘਰਾਂ ਤੋਂ ਬਾਹਰ ਨਾ ਨਿਕਲਣ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …