ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ‘ਚ ਸਿੱਖਾਂ ਨੂੰ ਧਮਕੀਆਂ
ਮਿਲਣ ਦੀਆਂ ਖ਼ਬਰਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪਾਕਿਸਤਾਨ ਸਰਕਾਰ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿੱਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਬੀਤੇ ਕੱਲ੍ਹ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਪਾਕਿਸਤਾਨ ‘ਚ ਸਿੱਖਾਂ ਨੂੰ ਤਾਲਿਬਾਨ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ੲਹ ਬੇਹੱਦ ਚਿੰਤਾ ਵਾਲੀ ਗੱਲ ਹੈ, ਜਿਸ ’ਤੇ ਪਾਕਿਸਤਾਨ ਸਰਕਾਰ ਨੂੰ ਸੰਜ਼ੀਦਾ ਹੋਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਪਾਕਿਸਤਾਨ ’ਚ ਵੱਸਦੇ ਸਿੱਖ ਭਾਈਚਾਰੇ ਦੀ ਸੁਰੱਖਿਆ ਉਥੋਂ ਦੀ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਧਮਕੀਆਂ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰੇ।ਉਨ੍ਹਾਂ ਕਿਹਾ ਕਿ ਸਰਕਾਰ ਸਿੱਖਾਂ ਨੂੰ ਇਹ ਵਿਸ਼ਵਾਸ ਦਿਵਾਏ ਕਿ ਉਹ ਪਾਕਿਸਤਾਨ ‘ਚ ਸੁਰੱਖਿਅਤ ਹਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media