Monday, July 20, 2026

ਮਾਮਲਾ ਤਾਮਿਲਨਾਡੂ ਵਿਖੇ ਬੀੜੀ ਦੇ ਬੰਡਲ ’ਤੇ ਗੁਰੂ ਸਾਹਿਬ ਦੀ ਤਸਵੀਰ ਲਗਾਉਣ ਦਾ

ਬੀੜੀ ਫੈਕਟਰੀ ਨੇ ਤਸਵੀਰ ਹਟਾ ਕੇ ਮੁਆਫ਼ੀ ਨਾ ਮੰਗੀ ਤਾਂ ਕਰਾਂਗੇ ਕਾਨੂੰਨੀ ਕਾਰਵਾਈ – ਬੀਬੀ ਜਗੀਰ ਕੌਰ

ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ ਬਿਊਰੋ) – ਤਾਮਿਲਨਾਡੂ ਦੇ ਵੈਲੋਰ ਦੀ ਇਕ ਬੀੜੀ ਫੈਕਟਰੀ ਵੱਲੋਂ ਬੀੜੀ ਦੇ ਬੰਡਲ ’ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਲਗਾਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।ਸ਼੍ਰੋਮਣੀ ਕਮੇਟੀ ਨੇ ਇਸ ਨੂੰ ਲੈ ਕੇ ਕਾਰਵਾਈ ਕਰਦਿਆਂ ਸਬੰਧਤ ਫੈਕਟਰੀ ਨੂੰ ਪੱਤਰ ਲਿਖ ਕੇ ਤਸਵੀਰ ਹਟਾਉਣ ਅਤੇ ਮੁਆਫ਼ੀ ਮੰਗਣ ਲਈ ਕਿਹਾ ਹੈ।
                 ਦੱਸਣਯੋਗ ਹੈ ਕਿ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਇਕ ਵੀਡੀਓ ਵਿਚ ਗੁਰੂਤਾਜ ਨਾਂ ਦੇ ਬੀੜੀ ਦੇ ਬੰਡਲ ’ਤੇ ਗੁਰੂ ਸਾਹਿਬ ਦੀ ਤਸਵੀਰ ਲਗਾਈ ਗਈ ਹੈ।ਇਹ ਫੈਕਟਰੀ ਤਾਮਿਲਨਾਡੂ ਦੇ ਵੈਲੋਰ ਨਾਲ ਸਬੰਧਤ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀੜੀ ਫੈਕਟਰੀ ਵੱਲੋਂ ਕੀਤੀ ਗਈ ਇਸ ਘਟੀਆ ਹਰਕਤ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਸਿੱਖ ਭਾਵਨਾਵਾਂ ਵਿਰੁੱਧ ਕਰਾਰ ਦਿੱਤਾ ਹੈ।ਉਨ੍ਹਾਂ ਆਖਿਆ ਕਿ ਇਹ ਬੇਹੱਦ ਦੁੱਖਦਾਈ ਹੈ ਕਿ ਗੁਰੂ ਸਾਹਿਬ ਦੀ ਤਸਵੀਰ ਨੂੰ ਵਿਵਰਜਿਤ ਤੰਬਾਕੂ (ਬੀੜੀ) ਦੇ ਪੈਕਟ ’ਤੇ ਵਰਤਿਆ ਗਿਆ ਹੈ ਇਹ ਕਿਸੇ ਸ਼ਰਾਰਤੀ ਦਿਮਾਗ ਦੀ ਸੋਚੀ ਸਮਝੀ ਚਾਲ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੀੜੀ ਦੇ ਬੰਡਲ ’ਤੇ ਗੁਰੂ ਸਾਹਿਬ ਦੀ ਤਸਵੀਰ ਲਗਾਉਣ ਵਾਲੇ ਲੋਕਾਂ ਤੋਂ ਸਖ਼ਤੀ ਨਾਲ ਪੁਛਗਿਛ ਹੋਣੀ ਚਾਹੀਦੀ ਹੈ, ਤਾਂ ਜੋ ਇਸ ਦੀ ਸੱਚਾਈ ਸਾਹਮਣੇ ਆ ਸਕੇ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿਚ ਸਖ਼ਤੀ ਨਾਲ ਕਾਰਵਾਈ ਕਰੇਗੀ ਅਤੇ ਜੇਕਰ ਫੈਕਟਰੀ ਨੇ ਗੁਰੂ ਸਾਹਿਬ ਦੀ ਤਸਵੀਰ ਨੂੰ ਨਾ ਹਟਾ ਕੇ ਮੁਆਫ਼ੀ ਨਾ ਮੰਗੀ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …