ਪਠਾਨਕੋਟ, 29 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਹੁਣ ਈ-ਕੋਰਟ ਫੀਸ ਦਾ ਸੇਵਾ ਕੇਂਦਰਾਂ ਰਾਹੀਂ ਭੁਗਤਾਨ ਕਰਨ ਦੀ ਸੁਵਿਧਾ ਪ੍ਰਦਾਨ ਕੀਤੀ
ਗਈ ਹੈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਸੇਵਾ ਕੇਂਦਰਾਂ ਰਾਹੀਂ ਈ-ਕੋਰਟ ਫੀਸ ਦਾ ਭੁਗਤਾਨ ਕਰਨ ਦੀ ਸੇਵਾ 1 ਜੂਨ 2021 ਤੋਂ ਲਾਗੂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 1 ਰੁਪਏ ਤੋਂ ਲੈ ਕੇ 100 ਰੁਪਏ ਤੱਕ ਦੀ ਈ-ਕੋਰਟ ਫੀਸ ਲਈ ਸੇਵਾ ਕੇਂਦਰ ਵਿਖੇ 3 ਰੁਪਏ ਸਰਵਿਸ ਚਾਰਜ਼ ਦੇ ਤੋਰ ‘ਤੇ ਦੇਣੇ ਹੋਣਗੇ।ਇਸੇ ਤਰ੍ਹਾਂ 101 ਤੋਂ ਹਜ਼ਾਰ ਰੁਪਏ ਦੀ ਕੋਰਟ ਫੀਸ ਤੇ 5 ਰੁਪਏ ਅਤੇ 1001 ਤੋਂ ਜ਼ਿਆਦਾ ਦੀ ਕੋਰਟ ਫੀਸ ਦੇ ਭੁਗਤਾਨ ਲਈ 10 ਰੁਪਏ ਸਰਵਿਸ ਚਾਰਜ਼ ਦੇਣੇ ਹੋਣਗੇ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਇਸ ਸਮੇਂ 14 ਸੇਵਾ ਕੇਂਦਰ ਚੱਲ ਰਹੇ ਹਨ ਅਤੇ ਕਰੋਨਾ ਵਾਇਰਸ ਦੇ ਚਲ ਰਹੇ ਕਾਲ ਦੋਰਾਨ ਵੀ ਲੋਕਾਂ ਦੀ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸੇਵਾ ਕੇਂਦਰ ਅਪਣੀ ਸੇਵਾਵਾਂ ਸਵੇਰੇ 9 ਵਜੇ ਤੋਂ ਸਾਮ 4 ਵਜੇ ਤੱਕ ਨਿਭਾਅ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸੇਵਾਂ ਕੇਂਦਰ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਹੁਣ ਟਰਾਂਸਪੋਰਟ, ਸਾਂਝ, ਫਰਦ ਦੀਆਂ ਸੇਵਾਵਾਂ ਅਤੇ ਹੁਣ ਈ-ਕੋਰਟ ਫੀਸ ਦਾ ਸੇਵਾ ਕੇਂਦਰਾਂ ਰਾਹੀਂ ਭੁਗਤਾਨ ਕਰਨ ਦੀ ਸੁਵਿਧਾ ਵੀ ਸੇਵਾ ਕੇਂਦਰ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਪ੍ਰਾਪਤ ਕਰਨ ਲਈ ਕਰੋਨਾ ਕਾਲ ਦੇ ਚਲਦਿਆਂ ਅਪਾਉਂਟਮੈਂਟ ਲੈਣੀ ਪਵੇਗੀ ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media