Wednesday, April 22, 2026

ਪੇਂਡੂ ਬੇਰੁਜਗਾਰ ਨੋਜਵਾਨਾ ਲਈ ਡੇਅਰੀ ਫਾਰਮਿੰਗ ਲਈ ਆਨਲਾਈਨ ਸਿਖਲਾਈ ਕੋਰਸ

ਪਠਾਨਕੋਟ, 29 ਮਈ (ਪੰਜਾਬ ਪੋਸਟ ਬਿਊਰੋ) – ਜਿਲਾ ਪਠਾਨਕੋਟ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੋਜਵਾਨ ਲੜਕੇ/ਲੜਕੀਆਂ ਲਈ ਆਨਲਾਈਨ ਡੇਅਰੀ ਸਿਖਲਾਈ ਕੋਰਸ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ 03/06/2021 ਤੱਕ ਫਾਰਮ ਜਮ੍ਹਾਂ ਕਰਵਾ ਸਕਦੇ ਹਨ।
                   ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਕਸ਼ਮੀਰ ਸਿੰਘ ਗੋਰਾਇਆ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਸਿਖਲਾਈ ਕਰਵਾਈ ਜਾਣੀ ਹੈ।ਇਸ ਆਨਲਾਈਨ ਸਿਖਲਾਈ ਕੋਰਸ ਵਿੱਚ ਜਿਲਾ ਪਠਾਨਕੋਟ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ ਜ਼ੋ ਘੱਟੋ ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜ਼ਾਈ ਵਾਸਤੇ ਜਮੀਨ ਦਾ ਪ੍ਰਬੰਧ ਹੋਵੇ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।
                   ਉਨ੍ਹਾਂ ਦੱਸਿਆ ਕਿ ਸਿਖਲਾਈ ਉਪਰੰਤ ਵਿਭਾਗ ਵਲੋਂ ਸਬੰਧਤਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਫੀਸਦ ਜਨਰਲ ਅਤੇ 33 ਫੀਸਦ ਅ.ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ।ਚਾਹਵਾਨ ਲੜਕੇ/ਲੜਕੀਆਂ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਵਿਖੇ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਲੈ ਕੇ ਮਿਤੀ 03/06/2021 ਤੱਕ ਫਾਰਮ ਭਰਵਾ ਸਕਦੇ ਹਨ।ਵਧੇਰੀ ਜਾਣਕਾਰੀ ਲਈ ਫੋਨ ਨੰ: 0186-2345454 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …