Monday, August 24, 2026

ਸਰਕਾਰੀ ਮਿਡਲ ਸਕੂਲ ਸਫੀਪੁਰ ਕਲਾਂ ਵਿਖੇ ਕਰਵਾਏ ਵਿੱਦਿਅਕ ਮੁਕਾਬਲੇ

ਮਨਿੰਦਰ ਕੌਰ ਪਹਿਲੇ, ਗੁਰਜੋਤ ਕੌਰ ਦੂਜੇ ਤੇ ਸੁਖਵੀਰ ਕੌਰ ਤੀਜੇ ਸਥਾਨ ‘ਤੇ

ਸੰਗਰੂਰ, 29 ਮਈ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਮਿਡਲ ਸਕੂਲ ਸਫੀਪੁਰ ਕਲਾਂ ਵਿਖੇ ਵਿਦਿਆਰਥੀਆਂ ਦੇ ਆਨਲਾਈਨ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ।ਜ਼ਿਲ੍ਹਾ ਨੋਡਲ ਅਫ਼ਸਰ ਕਿਰਨ ਬਾਲਾ ਤੇ ਸਕੂਲ ਇੰਚਾਰਜ਼ ਮਾਲਵਿੰਦਰ ਕੌਰ ਨੇ ਦੱਸਿਆ ਕਿ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਪੱਧਰੀ ਆਨਲਾਈਨ ਲੇਖ ਲਿਖਣ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਅੱਠਵੀਂ ਜਮਾਤ ਦੀ ਮਨਿੰਦਰ ਕੌਰ, ਦੂਜਾ ਸਥਾਨ ਅੱਠਵੀਂ ਜਮਾਤ ਦੀ ਗੁਰਜੋਤ ਕੌਰ ਅਤੇ ਤੀਜਾ ਸਥਾਨ ਸੱਤਵੀਂ ਜਮਾਤ ਦੀ ਸੁਖਵੀਰ ਕੌਰ ਨੇ ਪ੍ਰਾਪਤ ਕੀਤਾ।ਇਨਾਂ ਲੇਖ ਮੁਕਾਬਲਿਆਂ ਦੇ ਗਤੀਵਿਧੀ ਇੰਚਾਰਜ਼ ਦੀਪਕ ਕੁਮਾਰ ਦੀ ਪ੍ਰੇਰਨਾ ਸਦਕਾ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।
             ਉਨ੍ਹਾਂ ਕਿਹਾ ਕਿ ਲੇਖ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਗੁਰੁ ਸਾਹਿਬ ਜੀ ਦੇ ਜੀਵਨ, ਫਲਸਫ਼ੇ ਅਤੇ ਕੁਰਬਾਨੀ ਬਾਰੇ ਪ੍ਰੇਰਣਾਦਾਇਕ ਲੇਖ ਲਿਖੇ।ਸਕੂਲ ਇੰਚਾਰਜ਼ ਨੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਪ੍ਰਸੰਸਾ ਕੀਤੀ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …