Wednesday, April 22, 2026

ਜਿਲ੍ਹੇ ਦੀਆਂ ਕਰੀਬ ਇਕ ਲੱਖ ਮਹਿਲਾਵਾਂ ਨੂੰ ਮਿਲਣਗੇ ਮੁਫਤ ਸੈਨੇਟਰੀ ਪੈਡ – ਪਲਵੀ ਚੌਧਰੀ

1859 ਆਂਗਨਵਾੜੀ ਸੈਂਟਰਾਂ ਰਾਹੀਂ 50-50 ਔਰਤਾਂ ਨੂੰ ਦਿੱਤੇ ਜਾਣਗੇ ਪੈਡ

ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੀ ਭਲਾਈ ਲਈ ਬੱਸਾਂ ਵਿੱਚ ਮੁਫ਼ਤ ਬੱਸ ਸਫਰ, ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਸਰਕਾਰੀਆਂ ਨੌਕਰੀਆਂ ਵਿੱਚ 33 ਫੀਸਦੀ ਰਾਖਵਾਂਕਰਨ ਅਤੇ ਪੰਚਾਇਤੀ ਰਾਜ ਵਿੱਚ 50 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ।ਹੁਣ ਨਵੀਂ ਪੁਲਾਂਘ ਪੁੱਟਦਿਆਂ ਸਰਕਾਰ ਵਲੋਂ 18 ਤੋਂ 45 ਸਾਲ ਦੀਆਂ ਮਹਿਲਾਵਾਂ, ਪੜ੍ਹਾਈ ਛੱਡ ਚੁੱਕੀਆਂ ਲੜਕੀਆਂ ਅਤੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੀਆਂ ਔਰਤਾਂ ਲਈ ਮੁਫਤ ਸੈਨੇਟਰੀ ਪੈਡ ਮੁਹੱਈਆ ਕਰਵਾਉਣ ਲਈ ਉਡਾਨ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ।
                  ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀਮਤੀ ਅਰੁਨਾ ਚੌਧਰੀ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਵੀਡੀਓ ਕਾਨਫਰੰਸਿੰਗ ਉਪਰੰਤ ਮੁੱਖ ਪ੍ਰਸਾਸ਼ਕ ਪੁੱਡਾ ਸ੍ਰੀਮਤੀ ਪਲਵੀ ਚੌਧਰੀ ਨੇ ਦੱਸਿਆ ਕਿ ਜਿਲੇ੍ਹ ਵਿੱਚ 859 ਆਂਗਨਵਾੜੀ ਕੇਂਦਰਾਂ ਚੱਲ ਰਹੇ ਹਨ।ਜਿੰਨਾਂ ਰਾਹੀਂ ਜਿਲੇ੍ਹ ਦੀਆਂ ਗਰਭਵਤੀ ਔਰਤਾਂ ਅਤੇ ਜਿਲ੍ਹੇ ਦੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਹਰੇਕ ਆਂਗਨਵਾੜੀ ਵਰਕਰ ਵਲੋਂ 50 ਲੜਕੀਆਂ ਜਾਂ ਔਰਤਾਂ ਨੂੰ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਣਗੇ।ਜਿਸ ਨਾਲ ਜਿਲੇ੍ਹ ਦੀਆਂ ਇਕ ਲੱਖ ਮਹਿਲਾਵਾਂ ਨੂੰ ਸੈਨੇਟਰੀ ਪੈਡ ਦਾ ਲਾਭ ਮਿਲੇਗਾ।
                    ਮੈਡਮ ਪਲਵੀ ਚੌਧਰੀ ਨੇ ਦੱਸਿਆ ਕਿ ਮਹਾਂਵਾਰੀ ਦੌਰਾਨ ਸਾਰੀਆਂ ਲੜਕੀਆਂ ਲਈ ਸੈਨੇਟਰੀ ਪੈਡ ਖਰੀਦਣੇ ਸੰਭਵ ਨਹੀਂ ਸਨ।ਘਰੇਲੂ ਤਰੀਕੇ ਅਪਣਾਉਣ ਕਾਰਨ ਉਨ੍ਹਾਂ ਦਾ ਪੜ੍ਹਾਈ ਦੇ ਨੁਕਸਾਨ ਹੋਣ ਨਾਲ ਆਤਮ ਵਿਸ਼ਵਾਸ਼ ਵੀ ਘਟਦਾ ਸੀ।ਉਨਾਂ ਕਿਹਾ ਕਿ ਇਸ ਤੋਂ ਪਹਿਲਾਂ 6 ਤੋਂ 12 ਜਮਾਤ ਤੱਕ ਦੀਆਂ ਲੜਕੀਆਂ ਨੂੰ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਂਦੇ ਸਨ, ਪ੍ਰੰਤੂ ਪੰਜਾਬ ਸਰਕਾਰ ਵਲੋਂ ਨਵੀਂ ਸ਼ੁਰੂ ਕੀਤੀ ਉਡਾਨ ਸਕੀਮ ਰਾਹੀਂ ਪੜ੍ਹਾਈ ਕਰ ਰਹੀਆਂ ਤੇ ਪੜ੍ਹਾਈ ਛੱਡ ਚੁੱਕੀਆਂ ਲੜਕੀਆਂ, ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੀਆਂ ਲੜਕੀਆਂ ਨੂੰ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਣਗੇ।
                 ਜਿਲ੍ਹਾ ਪ੍ਰੋਗਰਾਮ ਅਫਸਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਜਿਲੇ੍ਹ ਵਿੱਚ 97 ਸਥਾਨਾਂ ‘ਤੇ ਆਨਲਾਈਨ ਇਸ ਸਮਾਗਮ ਨੂੰ ਚਲਾਇਆ ਗਿਆ ਹੈ।ਜਿਲੇ੍ਹ ਦੀਆਂ 12 ਸੀ.ਡੀ.ਪੀ.ਓ ਵਲੋਂ ਆਂਗਨਵਾੜੀ ਵਰਕਰਾਂ ਨਾਲ ਘਰ-ਘਰ ਜਾ ਕੇ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਣਗੇ।
               ਇਸ ਮੌਕੇ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਸੀ.ਡੀ.ਪੀ.ਓ ਮੀਨਾ ਦੇਵੀ, ਮੀਨਾ ਕੁਮਾਰੀ ਅਤੇ ਖੁਸ਼ਮੀਤ ਕੌਰ ਹਾਜ਼ਰ ਸਨ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …