ਧੂਰੀ, 29 ਮਈ (ਪ੍ਰਵੀਨ ਗਰਗ) – ਨਗਰ ਕੌਂਸਲ ਧੂਰੀ ਵਿਖੇ ਹੜਤਾਲ ‘ਤੇ ਬੈਠੇ ਸਫਾਈ ਸੇਵਕਾਂ ਦੇ ਹੱਕ ਵਿੱਚ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ
ਦੇ ਇੰਚਾਰਜ਼ ਹਰੀ ਸਿੰਘ ਪ੍ਰੀਤ ਨੇ ਕਿਹਾ ਕਿ ਹੜਤਾਲ ‘ਤੇ ਬੈਠੇ ਸਫਾਈ ਸੇਵਕਾਂ ਦੀਆਂ ਮੰਗਾਂ ਬਿਲਕੁੱਲ ਜਾਇਜ਼ ਹਨ ਅਤੇ ਪੰਜਾਬ ਸਰਕਾਰ ਨੂੰ ਤੁਰੰਤ ਸਫਾਈ ਸੇਵਕਾਂ ਦੇ ਹੱਕ ਵਿੱਚ ਫੈਸਲਾ ਲੈ ਕੇ ਇਹਨਾਂ ਨੂੰ ਪੱਕੇ ਕਰਨਾ ਚਾਹੀਦਾ ਹੈ।ਜੇਕਰ ਕੈਪਟਨ ਸਰਕਾਰ ਨੇ ਇਹ ਫੈਸਲਾ ਨਾ ਲਿਆ ਤਾਂ ਪੰਜਾਬ ਵਿੱਚ 2022 ਦੀਆਂ ਚੋਣਾਂ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਨਣ ‘ਤੇ ਪਹਿਲ ਦੇ ਅਧਾਰ ‘ਤੇ ਸਫਾਈ ਸੇਵਕਾਂ ਸਮੇਤ ਹੋਰ ਕੱਚੇ ਮੁਲਾਜ਼ਮਾਂ ਨੂੰ ਵੀ ਪੱਕੇ ਕਰਨ ਦਾ ਫੈਸਲਾ ਲਿਆ ਜਾਵੇਗਾ।ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਬਣਨ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਭਰੋਸਾ ਦਿਵਾਇਆ ਸੀ, ਜੋ ਕਿ ਹੁਣ ਲਾਰਾ ਬਣ ਕੇ ਰਹਿ ਗਿਆ ਹੈ ਅਤੇ ਸਫਾਈ ਸੇਵਕਾਂ ਨੂੰ ਕੈਪਟਨ ਸਰਕਾਰ ਪਾਸੋਂ ਹਮਦਰਦੀ ਦੀ ਆਸ ਖਤਮ ਹੋ ਚੁੱਕੀ ਹੈ।
ਇਸ ਮੌਕੇ ਹੰਸ ਰਾਜ ਗਰਗ, ਹੰਸ ਰਾਜ ਬਜਾਜ, ਮਨਵਿੰਦਰ ਸਿੰਘ ਬਿੰਨਰ, ਭੁਪਿੰਦਰ ਪਾਲ ਮਿੱਠਾ, ਨਿਰਭੈ ਸਿੰਘ ਰਣੀਕੇ, ਡਾ. ਰਾਜਵੀਰ ਸਿੰਘ ਲਸੋਈ, ਰਣਜੀਤ ਸਿੰਘ ਰੰਧਾਵਾ, ਗੋਨਾ ਜਵੰਧਾ, ਦਰਸ਼ਨ ਸਿੰਘ ਲੋਟੇ ਅਤੇ ਅਮਰੀਕ ਸਿੰਘ ਬਰੜਵਾਲ ਆਦਿ ਹਾਜ਼ਰ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media