ਅੰਮ੍ਰਿਤਸਰ, 29 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬਠਿੰਡਾ’ਚ ਹੋਈ ਪਾਵਨ ਗੁਟਕਾ ਸਾਹਿਬ ਦੀ
ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨਾਂ ਕਿਹਾ ਕਿ ਪਾਵਨ ਗੁਰਬਾਣੀ ਸਮੁੱਚੇ ਵਿਸ਼ਵ ਨੂੰ ਆਪਣੇ ਕਲਾਵੇ ਵਿੱਚ ਲੈਂਦੀ ਹੈ, ਪਰੰਤੂ ਦੁੱਖ ਦੀ ਗੱਲ ਹੈ ਕਿ ਕੁੱਝ ਲੋਕ ਇਸ ਦੀ ਬੇਅਦਬੀ ਕਰਕੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਦਾ ਯਤਨ ਕਰਦੇ ਹਨ।ਇਸ ਘਟਨਾ ਨਾਲ ਸਿੱਖ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚੀ ਹੈ।ਪਾਵਨ ਗੁਟਕਾ ਸਾਹਿਬ ਦੀ ਬੇਅਦਬੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ, ਇਸ ਲਈ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ।ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੋਸ਼ੀਆਂ ਨੂੰ ਢਿੱਲ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਉਨ੍ਹਾਂ ਤੋਂ ਸਖਤੀ ਨਾਲ ਪੁੱਛਗਿੱਛ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।
Check Also
ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …
Punjab Post Daily Online Newspaper & Print Media