ਸੰਗਰੂਰ, 30 ਮਈ (ਜਗਸੀਰ ਲੌਂਗੋਵਾਲ) – ਸੇਵਾ ਹੀ ਸੰਗਠਨ ਦੇ ਅਧੀਨ ਭਾਰਤੀ ਜਨਤਾ ਪਾਰਟੀ ਮੰਡਲ ਸੁਨਾਮ ਦੇ ਪ੍ਰਧਾਨ ਅਸ਼ੋਕ ਗੋਇਲ ਦੀ ਅਗਵਾਈ ਹੇਠ
ਭਾਜਪਾ ਆਗੂਆਂ ਨੇ ਤ੍ਰਿਵੈਨੀ ਦਾ ਪੌਦਾ ਲਗਾਇਆ।ਭਾਜਪਾ ਹਲਕਾ ਸੁਨਾਮ ਦੇ ਸੀਨੀਅਰ ਆਗੂ ਅਤੇ ਸੂਬਾ ਕਮੇਟੀ ਮੈਂਬਰ ਵਿਨੋਦ ਗੁਪਤਾ ਅਤੇ ਸਾਬਕਾ ਜਿਲ੍ਹਾ ਪ੍ਰਧਾਨ ਲਾਜਪਤ ਰਾਏ ਗਰਗ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਕਰੋਨਾ ਮਹਾਮਾਰੀ ਦੇ ਬਚਾਓ ਲਈ ਸੇਵਾ ਹੀ ਸੰਗਠਨ ਮੁਹਿੰਮ ਰਾਹੀਂ ਵੱਖ-ਵੱਖ ਸੇਵਾ ਦੇ ਪ੍ਰੋਗਰਾਮ ਕੀਤੇ ਜਾ ਰਹੇ ਹਨ।ਅੱਜ ਇਹ ਪੌਦੇ ਲਗਾਏ ਗਏ ਅਤੇ ਕੱਲ ਨੂੰ ਰੇਗਰ ਬਸਤੀ ਵਿੱਚ ਮਾਸਕ ਵੀ ਵੰਡੇ ਜਾਣਗੇ।ਉਨ੍ਹਾਂ ਕਿਹਾ ਕਿ ਵੱਖ-ਵੱਖ ਸਮਾਜਸੇਵੀ ਸੰਗਠਨਾਂ ਦੇ ਸਹਿਯੋਗ ਨਾਲ ਲੋਕਾਂ ਨੂੰ 1000 ਦੇ ਕਰੀਬ ਕਰੋਨਾ ਵੈਕਸੀਨ ਲਗਾਇਆ ਗਿਆ ਹੈ ਅਤੇ 53 ਯੂਨਿਟ ਖੂਨਦਾਨ ਵੀ ਕੀਤਾ ਹੈ।
ਆਗੂਆਂ ਨੇ ਕਿਹਾ ਕਿ ਭਾਜਪਾ ਹਮੇਸ਼ਾਂ ਸੰਕਟ ਦੀ ਘੜੀ ‘ਚ ਜਨਤਾ ਦੇ ਹਿੱਤਾਂ ਲਈ ਕੰਮ ਕਰਦੀ ਰਹੀ ਹੈ ਅਤੇ ਅੱਗੇ ਵੀ ਕਰਦੀ ਰਹੇਗੀ।ਪ੍ਰੰਤੂ ਵਿਰੋਧੀ ਪਾਰਟੀਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਜਾਣਬੁੱਝ ਕੇ ਭਾਜਪਾ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਦਨਾਮ ਕਰਨ ‘ਤੇ ਲੱਗੀਆਂ ਹੋਈਆਂ ਹਨ।ਪੰਜਾਬ ਵਿੱਚ ਕਾਗਰਸ ਪਾਰਟੀ ਸੱਤਾਂ ਪ੍ਰਾਪਤ ਕਰਨ ਲਈ ਕਰੋਨਾ ਵੈਕਸੀਨ ਅਤੇ ਆਕਸੀਜਨ ਦੇ ਨਾਮ ‘ਤੇ ਰਾਜਨੀਤੀ ਕਰ ਰਹੀ ਹੈ।
ਇਸ ਮੌਕੇ ਦੀਵਾਨ ਗੋਇਲ, ਡਾ. ਜਗਮਹਿੰਦਰ ਸੈਣੀ, ਲਛਮਣ ਰੈਗਰ, ਰਾਕੇਸ਼ ਟੋਨੀ, ਰਣਜੀਤ ਠਾਕੁਰ ਆਦਿ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media