ਕਿਹਾ, ਨੈਸ਼ਨਲ ਹਾਈਵੇਅ ਵਿੱਚ ਆਈਆਂ ਜਾਇਦਾਦਾਂ ਦੇ ਮੁਆਵਜ਼ੇ ‘ਚ ਆ ਰਹੀ ਹੈ ਦਿੱਕਤ
ਨਵਾਂਸ਼ਹਿਰ, 30 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਅਨੁਸੂਚਿਤ ਜਾਤੀਆਂ ਭੌਂਅ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਵੱਲੋਂ
ਬੰਗਾ ਤਹਿਸੀਲ ਵਿੱਚ ਪਟਵਾਰੀਆਂ ਦੀ ਘਾਟ ਦਾ ਮੁੱਦਾ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਕੋਲ ਉਠਾਇਆ ਗਿਆ ਹੈ।
ਇਸ ਸਬੰਧੀ ਮਾਲ ਮੰਤਰੀ ਨੂੰ ਲਿਖੇ ਪੱਤਰ ਵਿਚ ਚੇਅਰਮੈਨ ਸੂਦ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਕਿ ਪਿੰਡ ਮਜ਼ਾਰੀ ਅਤੇ ਢਾਹਾਂ, ਤਹਿਸੀਲ ਬੰਗਾ ਵਿਖੇ ਰਾਸ਼ਟਰੀ ਰਾਜ ਮਾਰਗ 344-ਏ ਫੋਰ ਲੇਨ ਕਰਨ ਸਮੇਂ ਐਕਵਾਇਰ ਕੀਤੀਆਂ ਜਾਇਦਾਦਾਂ ਦਾ ਮੁਆਵਜ਼ਾ ਦਿਵਾਉਣ ਲਈ ਮਾਲ ਵਿਭਾਗ ਵਿਚ ਰਿਕਾਰਡ ਦਰੁਸਤੀ ਬੇਹੱਦ ਲੋੜੀਂਦੀ ਹੈ, ਪ੍ਰੰਤੂ ਪਟਵਾਰੀਆਂ ਦੀ ਘਾਟ ਕਾਰਨ ਇਸ ਕੰਮ ਵਿਚ ਦੇਰੀ ਹੋ ਰਹੀ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਜਾਇਦਾਦ ਮਾਲਕਾਂ ਦੀਆਂ ਦੁਕਾਨਾਂ, ਪੈਟਰੋਲ ਪੰਪ, ਮਕਾਨ ਆਦਿ ਇਕੋ ਖਸਰੇ ਵਿਚ ਪੈਂਦੀਆਂ ਹੋਣ ਕਾਰਨ ਉਨ੍ਹਾਂ ਨੂੰ ਮੁਆਵਜ਼ਾ ਦੇਣ ਵਿਚ ਦਿੱਕਤ ਪੇਸ਼ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੂੰ ਸਟਰੱਕਚਰਾਂ ਦੇ ਮਲਬੇ ਦਾ ਮੁਆਵਜ਼ਾ ਤਾਂ ਦੇ ਦਿੱਤਾ ਗਿਆ ਹੈ।ਪ੍ਰੰਤੂ ਜਿਸ ਜਗ੍ਹਾ ‘ਤੇ ਮਕਾਨ ਆਦਿ ਦੇ ਮਲਬੇ ਦੀ ਕੰਪਨਸੇਸ਼ਨ ਦਿੱਤੀ ਗਈ ਸੀ, ਉਸ ਐਕਵਾਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ।ਇਸ ਕੇਸ ਦੀ ਮਾਲ ਵਿਭਾਗ ਵੱਲੋਂ ਦਰੁਸਤੀ ਕਰਨੀ ਜ਼ਰੂਰੀ ਹੈ।ਉਨ੍ਹਾਂ ਮਾਲ ਮੰਤਰੀ ਨੂੰ ਇਸ ਕੰਮ ਲਈ ਲੋੜੀਂਦੇ ਪਟਵਾਰੀਆਂ ਨੂੰ ਲੋਕ ਹਿੱਤ ਵਿਚ ਨਿਯੁੱਕਤ ਕਰਨ ਦੀ ਅਪੀਲ ਕੀਤੀ ਗਈ, ਤਾਂ ਜੋ ਸਬੰਧਤ ਵਿਅਕਤੀਆਂ ਨੂੰ ਲੰਬੇ ਸਮੇਂ ਤੋਂ ਲੰਬਿਤ ਪਈ ਮੁਆਵਜ਼ੇ ਦੀ ਬਣਦੀ ਰਕਮ ਦੀ ਅਦਾਇਗੀ ਕਰਵਾਈ ਜਾ ਸਕੇ।ਉਨ੍ਹਾਂ ਮਾਲ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਬੰਗਾ ਤਹਿਸੀਲ ਵਿਚ 46 ਸੈਕਸ਼ਨ ਪੋਸਟਾਂ ਦੇ ਮੁਕਾਬਲੇ ਇਸ ਵੇਲੇ ਕੇਵਲ 9 ਪਟਵਾਰੀ ਕੰਮ ਕਰ ਰਹੇ ਹਨ।ਉਨ੍ਹਾਂ ਕਿਹਾ ਇਸੇ ਤਰ੍ਹਾਂ ਜ਼ਿਲ੍ਹੇ ਵਿਚ ਵੀ ਪਟਵਾਰੀਆਂ ਦੀ ਕਾਫੀ ਘਾਟ ਚੱਲ ਰਹੀ ਹੈ।
Punjab Post Daily Online Newspaper & Print Media