ਨਵਾਂਸ਼ਹਿਰ, 30 ਮਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ
ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 765 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 63 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾਊਨ ਅਤੇ ਨਾਈਟ ਕਰਫਿਊ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ।ਉਨ੍ਹਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ।ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪਿੰਡਾਂ ਵਿਚ ਅਨਾਊਂਸਮੈਂਟ ਕਰਵਾਉਣ ਤੋਂ ਇਲਾਵਾ ਸਾਂਝ ਕੇਂਦਰ ਦੀ ਮੀਡੀਆ ਵੈਨ ਰਾਹੀਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲ੍ਹੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਖੇਤਾਂ ਵਿਚ ਕਣਕ ਦੇ ਨਾੜ/ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …
Punjab Post Daily Online Newspaper & Print Media