ਹਿਮਾਚਲ ਪ੍ਰਦੇਸ਼ ਸੇਵਕ ਸਭਾ ਤੇ ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ ਨੂੰ ਦਿੱਤਾ 1-1 ਲੱਖ ਦਾ ਚੈਕ
ਅੰਮ੍ਰਿਤਸਰ, 31 ਮਈ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਸਾਰੀਆਂ ਵਾਰਡਾਂ ਵਿੱਚ ਟੀਕਾਕਰਨ ਕੈਂਪ ਲਗਾਏ ਜਾਣਗੇ।ਡਾਕਟਰੀ
ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਇਹ ਅਪੀਲ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵੈਕਸੀਨ ਜ਼ਰੂਰ ਲਗਾਉਣ ਤਾਂ ਜੋ ਇਸ ਮਹਾਂਮਾਰੀ ਤੇ ਕਾਬੂ ਪਾਇਆ ਜਾ ਸਕੇ।ਉਨਾਂ ਦੱਸਿਆ ਕਿ 1 ਜੂਨ ਤੋਂ ਸ਼ੁਰੂ ਹੋਣ ਵਾਲੇ ਟੀਕਾਕਰਨ ਕੈਂਪਾਂ ਵਿੱਚ ਦੁਕਾਨਦਾਰਾਂ ਅਤੇ ਉਨ੍ਹਾਂ ਦੇ ਸਟਾਫ ਮੈਂਬਰਾਂ ਦੇ ਨਾਲ-ਨਾਲ ਉਦਯੋਗਿਕ ਕਿਰਤੀਆਂ, ਹੋਟਲਾਂ, ਰੈਸਟੋਰੈਂਟਾਂ, ਮੈਰਿਜ਼ ਪੈਲੇਸਾਂ ਵਿੱਚ ਕੰਮ ਕਰਨ ਵਾਲਾ ਸਟਾਫ਼ ਅਤੇ ਕੇਟਰਰਜ਼, ਕੁੱਕ, ਬੈਰੇ ਆਦਿ ਸ਼ਾਮਲ ਹੋਣਗੇ।ਇਸ ਤੋਂ ਇਲਾਵਾ ਰੇਹੜੀਵਾਲੇ, ਹੋਰ ਸਟਰੀਟ ਵੈਂਡਰ ਜੋ ਵਿਸ਼ੇਸ਼ ਤੌਰ ’ਤੇ ਜੂਸ, ਚਾਟ, ਫਲ ਆਦਿ ਖੁਰਾਕੀ ਵਸਤਾਂ ਵੇਚਦੇ ਹਨ, ਡਲਿਵਰੀ ਏਜੰਟ, ਐਲ.ਪੀ.ਜੀ ਸਿਲੰਡਰ ਵੰਡਣ ਵਾਲੇ ਵਿਅਕਤੀ ਵੀ ਇਸ ਟੀਕਾਕਰਨ ਅਧੀਨ ਯੋਗ ਹੋਣਗੇ।ਇਸ ਦੇ ਨਾਲ ਹੀ ਬੱਸ ਡਰਾਈਵਰ, ਕੰਡਕਟਰ, ਆਟੋ/ਕੈਬ ਡਰਾਈਵਰ, ਮੇਅਰ, ਕੌਂਸਲਰ, ਸਰਪੰਚ ਅਤੇ ਪੰਚਾਂ ਨੂੰ ਵੀ 18-45 ਸਾਲ ਦੀ ਉਮਰ ਵਰਗ ਦੇ ਟੀਕਾਕਰਨ ਦੇ ਪੜਾਅ ਵਿੱਚ ਕਵਰ ਕੀਤਾ ਜਾਵੇਗਾ।
ਕੋਵਿਡ 19 ਦੇ ਕੇਸਾਂ ਵਿੱਚ ਕਮੀ ਆਉਣ ਕਰਕੇ ਸਰਕਾਰ ਵਲੋਂ ਲਗਾਏ ਮਿੰਨੀ ਲਾਕਡਾਉਨ ਵਿੱਚ ਲੋਕਾਂ ਨੂੰ ਕੁੱਝ ਰਾਹਤ ਦਿੱਤੀ ਗਈ ਹੈ।ਲੋਕਾਂ ਵੀ ਫਰਜ਼ ਬਣਦਾ ਹੈ ਕਿ ਉਹ ਸਰਕਾਰ ਦੁਆਰਾ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਇਸ ਮਹਾਂਮਾਰੀ ‘ਤੇ ਕਾਬੂ ਪਾਇਆ ਜਾ ਸਕੇ।
ਇਸੇ ਦੌਰਾਨ ਸੋਨੀ ਵਲੋਂ ਆਪਣੇ ਨਿਵਾਸ ਸਥਾਨ ਵਿਖੇ ਵਾਰਡ ਨੰ: 70 ਦੇ ਅਧੀਨ ਇਲਾਕੇ ਫਤਿਹ ਸਿੰਘ ਕਲੋਨੀ ਵਿਚ ਸਥਿਤ ਹਿਮਾਚਲ ਪ੍ਰਦੇਸ਼ ਨਿਸ਼ਕਾਮ ਸੇਵਕ ਸਭਾ ਨੂੰ 1 ਲੱਖ ਰੁਪਏ ਦਾ ਚੈਕ ਸੌਂਪਿਆ।ਉਨਾਂ ਦੱਸਿਆ ਕਿ ਇਸ ਕਮੇਟੀ ਨੂੰ ਪਹਿਲਾਂ ਵੀ 4 ਲੱਖ ਰੁਪਏ ਦਾ ਚੈਕ ਦਿੱਤਾ ਗਿਆ ਸੀ।ਇਸੇ ਤਰਾਂ ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ ਨੂੰ ਵੀ 1 ਲੱਖ ਰੁਪਏ ਦਾ ਚੈਕ ਦਿੱਤਾ ਗਿਆ।
ਇਸ ਮੌਕੇ ਵਿਕਾਸ ਸੋਨੀ ਕੌਂਸਲਰ, ਪ੍ਰਵੇਸ਼ ਗੁਲਾਟੀ, ਤਿਲਕ ਰਾਜ ਸ਼ਰਮਾ, ਜੈ ਪਾਲ ਸ਼ਰਮਾ, ਸ਼ਮਸ਼ੇਰ ਸਿੰਘ ਠਾਕੁਰ ਆਦਿ ਹਾਜ਼ਰ ਸਨ।
Check Also
ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …
Punjab Post Daily Online Newspaper & Print Media