Thursday, September 3, 2026

ਲਾਲ ਸਿੰਘ ਟੌਹੜਾ ਸਮਾਜਿਕ ਸੁਰੱਖਿਆ ਬੋਰਡ ਦੇ ਡਾਇਰੈਕਟਰ ਨਿਯੁੱਕਤ

ਚੇਅਰਮੈਨ ਸੂਰਜ ਭਾਨ ਬਬਲੀ ਵਲੋਂ ਪੰਜਾਬ ਸਰਕਾਰ ਦਾ ਧੰਨਵਾਦ

ਸੰਗਰੂਰ, 31 ਮਈ (ਜਗਸੀਰ ਲੌਂਗੋਵਾਲ) – ਟਕਸਾਲੀ ਕਾਂਗਰਸੀ ਆਗੂ ਲਾਲ ਸਿੰਘ ਟੋਹੜਾ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਸਟੇਟ ਸਮਾਜਿਕ ਸੁਰੱਖਿਆ ਬੋਰਡ ਅਤੇ ਕਿਰਤ ਵਿਭਾਗ ਪੰਜਾਬ ਦਾ ਡਾਇਰੈਕਟਰ ਨਿਯੁੱਕਤ ਕੀਤਾ ਗਿਆ ਹੈ।ਉਨ੍ਹਾਂ ਦੀ ਇਸ ਨਿਯੁਕਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਰਦਿਆਂ ਕਾਂਗਰਸ ਤਾਲਮੇਲ ਸੈਲ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਸੂਰਜ ਭਾਨ ਬਬਲੀ ਢੱਡਰੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ੍ਰੀਮਤੀ ਪ੍ਰਨੀਤ ਕੌਰ ਸੰਸਦ ਮੈਂਬਰ, ਸਿਹਤ ਅਤੇ ਕਿਰਤ ਮੰਤਰੀ ਬਲਵੀਰ ਸਿੰਘ ਸਿੱਧੂ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਕਾਂਗਰਸ ਹਾਈਕਮਾਡ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਲਾਲ ਸਿੰਘ ਟੌਹੜਾ ਬਹੁਤ ਹੀ ਮਿਹਨਤੀ ਆਗੂ ਹਨ ਅਤੇ ਉਹ ਇਸ ਨਵੀਂ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …