Wednesday, September 2, 2026

ਲੋਕ ਸੰਪਰਕ ਵਿਭਾਗ ਦੇ ਡਰਾਈਵਰ ਨਿਰਮਲ ਸਿੰਘ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ

ਕਪੂਰਥਲਾ, 1 ਜੂਨ (ਪੰਜਾਬ ਪੋਸਟ ਬਿਊਰੋ) – ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ ਕਪੂਰਥਲਾ ਵਿਖੇ ਤਾਇਨਾਤ ਡਰਾਈਵਰ ਨਿਰਮਲ ਸਿੰਘ ਨੂੰ ਸੇਵਾਮੁਕਤੀ ’ਤੇ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ।ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸੁਬੇਗ ਸਿੰਘ ਨੇ ਦੱਸਿਆ ਕਿ ਨਿਰਮਲ ਸਿੰਘ ਬਹੁਤ ਹੀ ਮਿਹਨਤੀ ਅਤੇ ਆਪਣੇ ਕੰਮ ਪ੍ਰਤੀ ਸਮਰਪਿਤ ਰਹੇ ਹਨ ਅਤੇ ਉਨਾਂ ਦੇ ਸੇਵਾਮੁਕਤ ਹੋਣ ਤੋਂ ਬਾਅਦ ਵਿਭਾਗ ਨੂੰ ਉਨਾਂ ਦੀ ਕਮੀ ਹਮੇਸ਼ਾਂ ਰੜਕਦੀ ਰਹੇਗੀ।ਸਮੂਹ ਸਟਾਫ ਵਲੋਂ ਨਿਰਮਲ ਸਿੰਘ ਨੂੰ ਸਨਮਾਨਿਤ ਕੀਤਾ ਗਿਆ।
                     ਇਸ ਮੌਕੇ ਮਨਦੀਪ ਸਿੰਘ ਸੀਨੀਅਰ ਸਹਾਇਕ, ਹਰਮਨਦੀਪ ਸੇਖੜੀ ਜੂਨੀਅਰ ਸਹਾਇਕ, ਬਲਬੀਰ ਸਿੰਘ, ਸੁਖਜੀਤ ਸਿੰਘ, ਸੰਜੇ ਕੁਮਾਰ ਤੇ ਉਹਨਾਂ ਦੇ ਪਰਿਵਾਰਿਕ ਮੈਂਬਰ ਮਨਪ੍ਰੀਤ ਸਿੰਘ ਰੰਧਾਵਾ, ਮਨਜੀਤ ਸਿੰਘ ਆਦਿ ਹਾਜ਼ਰ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ

ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …